ਅੰਮ੍ਰਿਤਸਰ ’ਚ 100 ਪੁਆਇੰਟਾਂ ’ਤੇ ਲਾਏ ਗਏ ਸਪੈਸ਼ਲ ਨਾਕੇ, ਪੰਜਾਬ ਪੁਲਸ ਤੇ ਅਰਧ-ਸੈਨਿਕਾਂ ਨੇ ਕੱਢਿਆ ਫਲੈਗ ਮਾਰਚ

03/19/2023 1:04:02 PM

ਅੰਮ੍ਰਿਤਸਰ (ਸੰਜੀਵ, ਅਰੁਣ)- ਅੰਮ੍ਰਿਤਸਰ ’ਚ ਹੋਣ ਜਾ ਰਹੇ 2 ਰੋਜ਼ਾ ਐੱਲ -20 ਦੇ ਸਬੰਧ ’ਚ ਪੰਜਾਬ ਪੁਲਸ ਨੇ ਆਪਣਾ ਰੂਟ ਪਲਾਨ ਜਾਰੀ ਕੀਤਾ, ਉਥੇ ਹੀ ਦੂਜੇ ਪਾਸੇ ਅਰਧ-ਸੈਨਿਕ ਬਲਾਂ ਨਾਲ ਮਿਲ ਕੇ ਅੰਦਰੂਨੀ ਸ਼ਹਿਰ ਵਿਚ ਫਲੈਗ ਮਾਰਚ ਭਾਰੀ ਫੋਰਸ ਨਾਲ ਕੱਢਿਆ ਗਿਆ। ਇਹ ਫਲੈਗ ਮਾਰਚ ਸੁਰੱਖਿਆ ਨੂੰ ਲੈ ਕੇ ਲੋਕਾਂ ਦੇ ਮਨੋਬਲ ਨੂੰ ਮਜ਼ਬੂਤ ​​ਕਰਨ ਲਈ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਕਸ਼ਨ: ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ

ਐੱਲ-20 ’ਤੇ ਵਿਦੇਸ਼ਾਂ ਤੋਂ ਡੈਲੀਗੇਟ ਅੰਮ੍ਰਿਤਸਰ ਪੁੱਜਣੇ ਸ਼ੁਰੂ ਹੋ ਗਏ ਹਨ। 19 ਮਾਰਚ ਨੂੰ ਸ਼ਾਮ 5 ਵਜੇ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਸ੍ਰੀ ਦੁਰਗਿਆਣਾ ਮੰਦਰ ਜਾਣਗੇ। ਇਹ ਜਾਣਕਾਰੀ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਰਸਤਾ ਕੁਝ ਸਮੇਂ ਲਈ ਆਮ ਜਨਤਾ ਲਈ ਪ੍ਰਭਾਵਿਤ ਹੋਵੇਗਾ ਅਤੇ ਜਨਤਾ ਨੂੰ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਡੀ. ਸੀ. ਪੀ. ਭੰਡਾਲ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਖ਼ੇਤਰਾਂ ਵਿਚ 100 ਵਿਸ਼ੇਸ਼ ਨਾਕੇ ਜੁਰਮ ਨੂੰ ਕਾਬੂ ਕਰਨ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਲਾਏ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਥਾਣਿਆਂ ਅਤੇ ਚੌਕੀਆਂ ਵਿਚ ਅਰਧ-ਸੈਨਿਕ ਬੱਲ ਵੀ ਤਾਇਨਾਤ ਕੀਤੇ ਗਏ ਹਨ। ਸੰਵੇਦਨਸ਼ੀਲ ਥਾਵਾਂ ’ਤੇ ਪੁਲਸ ਵੱਲੋਂ ਹਰ ਆਉਣ-ਜਾਣ ਵਾਲੇ ਵਾਹਨਾਂ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਵਾਹਨਾਂ ’ਤੇ ਚਿਪਕਾਈਆਂ ਕਾਲੀਆਂ ਫ਼ਿਲਮਾਂ ਨੂੰ ਹਟਾਇਆ ਜਾ ਰਿਹਾ ਹੈ। ਹੂਟਰ ਲੱਗੀਆਂ ਗੱਡੀਆਂ ’ਤੇ ਵੀ ਪੁਲਸ ਕਾਨੂੰਨੀ ਕਾਰਵਾਈ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਕਮਿਸ਼ਨਰੇਟ ਪੁਲਸ ਦੀ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ

ਕਮਿਸ਼ਨਰੇਟ ਪੁਲਸ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਕੋਈ ਆਪਣਾ ਫਰਜ਼ ਸਮਝਦੇ ਹੋਏ ਪੁਲਸ ਨੂੰ ਸਹਿਯੋਗ ਦੇਵੇ। ਬੱਚਿਆਂ ਨੂੰ ਵਾਹਨ ਦੇਣ ਤੋਂ ਪਹਿਲਾਂ ਹਰ ਮਾਤਾ-ਪਿਤਾ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਸ ਵਾਹਨ ’ਤੇ ਨਾ ਤਾਂ ਕਾਲੀ ਫ਼ਿਲਮ ਲਾਈ ਹੋਵੇ ਅਤੇ ਉਸ ਦੇ ਕਾਗਜ਼ਾਤ ਵੀ ਪੂਰੇ ਹੋਣ। ਇਸ ਦੇ ਨਾਲ ਹੀ ਵਾਹਨ ਉਨ੍ਹਾਂ ਬੱਚਿਆਂ ਨੂੰ ਸੌਂਪਿਆ ਜਾਵੇ, ਜਿਸ ਕੋਲ ਡਰਾਈਵਿੰਗ ਲਾਇਸੈਂਸ ਹੋਵੇ। ਪੰਜਾਬ ਪੁਲਸ ਜਨਤਾ ਦੀ ਜਾਨ ਮਾਲ ਦੀ ਰਾਖੀ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ ਅਤੇ ਹਰ ਨਾਗਰਿਕ ਨਾਲ ਦੋਸਤਾਨਾ ਰਿਸ਼ਤਾ ਕਾਇਮ ਰੱਖਦੀ ਹੈ ਪਰ ਇਸ ਦੇ ਨਾਲ ਹੀ ਪੁਲਸ ਅਪਰਾਧਿਕ ਪ੍ਰਵਿਰਤੀ ਰੱਖਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੀ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News