ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਕੇ ’ਤੇ ਮੌਤ

Tuesday, Jun 23, 2026 - 10:48 AM (IST)

ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਕੇ ’ਤੇ ਮੌਤ

ਤਰਨਤਾਰਨ (ਰਾਜੂ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਨੰਬਰ 54 ’ਤੇ ਪੈਂਦੇ ਟੀ ਪੁਆਇੰਟ ਢੋਟੀਆਂ ਦੇ ਕੋਲ ਤੇਜ਼ ਰਫ਼ਤਾਰ ਬੱਸ ਵੱਲੋਂ ਟੱਕਰ ਮਾਰਨ ਕਰਕੇ ਮੋਟਰ ਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਘਟਨਾ ਸਬੰਧੀ ਥਾਣਾ ਸਰਹਾਲੀ ਪੁਲਸ ਵੱਲੋਂ ਬੱਸ ਚਾਲਕ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ

ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਲਾਡੀ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਮਾਤਾ-ਪਿਤਾ ਸਪਲੈਂਡਰ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਭੱਠਲ ਫਾਰਮ ਨੌਸ਼ਹਿਰਾ ਪੰਨੂੰਆਂ ’ਚ ਵਿਆਹ ਵੇਖਣ ਜਾ ਰਹੇ ਸੀ, ਜਦੋਂ ਟੀ ਪੁਆਇੰਟ ਢੋਟੀਆਂ ਕੋਲ ਪੁੱਜੇ ਤਾਂ ਅਚਾਨਕ ਇਕ ਬੱਸ ਬੜੀ ਤੇਜ਼ ਰਫ਼ਤਾਰ ਨਾਲ ਆਈ ਅਤੇ ਬੱਸ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਉਸ ਦੇ ਮਾਤਾ ਪਿਤਾ ਨੂੰ ਬਹੁਤ ਜ਼ਿਆਦਾ ਸੱਟਾਂ ਲੱਗ ਗਈਆਂ ਅਤੇ ਉਸ ਦੇ ਮਾਤਾ-ਪਿਤਾ ਦੀ ਮੌਕੇ ’ਤੇ ਮੌਤ ਹੋ ਗਈ। ਓਧਰ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਡਰਾਈਵਰ ਸੁੱਖਾ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਜ਼ਿਲਾ ਫਾਜ਼ਿਲਕਾ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News