ਤੇਜ਼ ਰਫਤਾਰ ਬੱਸ ਨੇ ਈ-ਰਿਕਸ਼ਾ ਨੂੰ ਲਿਆ ਲਪੇਟ ’ਚ, ਇਕ ਦੀ ਮੌਤ, ਇਕ ਜ਼ਖਮੀ

Sunday, May 24, 2026 - 11:34 AM (IST)

ਤੇਜ਼ ਰਫਤਾਰ ਬੱਸ ਨੇ ਈ-ਰਿਕਸ਼ਾ ਨੂੰ ਲਿਆ ਲਪੇਟ ’ਚ, ਇਕ ਦੀ ਮੌਤ, ਇਕ ਜ਼ਖਮੀ

ਬਟਾਲਾ(ਸਾਹਿਲ, ਮਠਾਰੂ)- ਬਟਾਲਾ ਵਿਖੇ ਇਕ ਤੇਜ਼ ਰਫਤਾਰ ਬੱਸ ਵੱਲੋਂ ਈ-ਰਿਕਸ਼ਾ ਨੂੰ ਆਪਣੀ ਲਪੇਟ ’ਚ ਲੈ ਲੈਣ ਕਾਰਨ ਇਕ ਬਜ਼ੁਰਗ ਸਵਾਰੀ ਦੀ ਦਰਦਨਾਕ ਮੌਤ ਹੋਣ ਅਤੇ ਰਿਕਸ਼ਾ ਚਾਲਕ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਈ-ਰਿਕਸ਼ਾ ਚਾਲਕ ਸੁਖਜਿੰਦਰ ਸਿੰਘ ਵਾਸੀ ਉਮਰਪੁਰਾ (ਬਟਾਲਾ) ਨੇ ਦੱਸਿਆ ਕਿ ਉਹ ਸਵਾਰੀਆਂ ਲੈ ਕੇ ਬੱਸ ਅੱਡੇ ਵੱਲ ਜਾ ਰਿਹਾ ਸੀ। ਜਦੋਂ ਉਹ ਜਲੰਧਰ ਰੋਡ ਸਥਿਤ ਵੀਰ ਹਕੀਕਤ ਰਾਏ ਦੀ ਸਮਾਧ ਨੇੜੇ ਪਹੁੰਚਿਆ, ਤਾਂ ਬਟਾਲਾ ਤੋਂ ਚੰਡੀਗੜ੍ਹ ਜਾ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਉਸ ਦੇ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਹਾਦਸੇ ਦੌਰਾਨ ਰਿਕਸ਼ਾ ’ਚ ਬੈਠਾ ਬਜ਼ੁਰਗ ਕੁਲਵੰਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਨਾਸਰਕੇ ਸੜਕ ’ਤੇ ਡਿੱਗ ਪਿਆ, ਜਿਸ ਦੇ ਉੱਪਰੋਂ ਬੱਸ ਦਾ ਟਾਇਰ ਲੰਘਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ’ਚ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਹਾਦਸੇ ਤੋਂ ਬਾਅਦ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਦੇਖਦਿਆਂ ਰਾਹਗੀਰਾਂ-ਗੁਰਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸਹਿਜਦੀਪ ਸਿੰਘ ਸੇਖਵਾਂ ਅਤੇ ਗੁਰਕੀਰਤ ਸਿੰਘ ਸੇਖਵਾਂ ਆਦਿ ਨੇ ਪੁਲਸ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

ਇਹ ਵੀ ਪੜ੍ਹੋ- ਫੇਸਬੁੱਕ ‘ਤੇ ਲਾਈਵ ਹੋ ਕੇ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ, ਕਿਹਾ ਮੇਰੀ ਪਤਨੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News