ਤੇਜ਼ ਰਫ਼ਤਾਰ ਕਾਰ ਦੀ ਦੋ ਆਟੋਆਂ ਨਾਲ ਟੱਕਰ, 14 ਜ਼ਖ਼ਮੀ

Saturday, Oct 03, 2026 - 10:35 AM (IST)

ਤੇਜ਼ ਰਫ਼ਤਾਰ ਕਾਰ ਦੀ ਦੋ ਆਟੋਆਂ ਨਾਲ ਟੱਕਰ, 14 ਜ਼ਖ਼ਮੀ

ਅੰਮ੍ਰਿਤਸਰ (ਜਸ਼ਨ)- ਪੁਤਲੀਘਰ ਇਲਾਕੇ ’ਚ ਸ਼ੁੱਕਰਵਾਰ ਰਾਤ ਇਕ ਸੜਕ ਹਾਦਸੇ ’ਚ 14 ਲੋਕ ਜ਼ਖ਼ਮੀ ਹੋ ਗਏ। ਹਾਦਸਾ ਰਾਤ ਕਰੀਬ 8 ਵਜੇ ਬੀ. ਆਰ. ਟੀ. ਐੱਸ. ਲਾਈਨ ਵਿਚਕਾਰ ਬਣੇ ਡਿਵਾਈਡਰ ਨੇੜੇ ਵਾਪਰਿਆ, ਜਿੱਥੇ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਤੋਂ ਬਾਅਦ ਇਕ ਦੋ ਆਟੋਆਂ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀਆਂ ’ਚ 3 ਸਾਲ ਦੀ ਬੱਚੀ ਮਾਹੀ ਵੀ ਸ਼ਾਮਲ ਹੈ, ਜਿਸ ਦੇ ਸਿਰ ’ਤੇ ਸੱਟ ਲੱਗੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ

ਦੱਸਿਆ ਜਾ ਰਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਉੱਤਰਾਖੰਡ ਦੇ ਰੁੜਕੀ ਦੇ ਰਹਿਣ ਵਾਲੇ ਹਨ। ਉਹ ਵਾਹਗਾ ਬਾਰਡਰ ’ਤੇ ਪਰੇਡ ਦੇਖਣ ਤੋਂ ਬਾਅਦ ਆਟੋ ਰਾਹੀਂ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਪੁਤਲੀਘਰ ਨੇੜੇ ਕਾਰ ਨੇ ਦੋਵਾਂ ਆਟੋਆਂ ਨੂੰ ਆਪਣੀ ਲਪੇਟ ’ਚ ਲੈ ਲਿਆ। ਟੱਕਰ ਤੋਂ ਬਾਅਦ ਆਟੋ ’ਚ ਸਵਾਰ ਯਾਤਰੀਆਂ ’ਚ ਚੀਖ਼-ਚਿਹਾੜਾ ਪੈ ਗਿਆ। ਹਾਦਸਾ ਵਾਪਦੇ ਹੀ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਉਣ ’ਚ ਮਦਦ ਕੀਤੀ। ਸਾਰੇ ਜ਼ਖ਼ਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਵੀ ਮੌਕੇ ’ਤੇ ਪਹੁੰਚੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਕਾਰ ਚਾਲਕ ਤੋਂ ਪੁੱਛਗਿੱਛ ਕੀਤੀ ਹੈ। ਉਥੇ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ

ਚਾਲਕ ਦੇ ਨਸ਼ੇ ’ਚ ਹੋਣ ਦੀ ਚਰਚਾ

ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਕਾਰ ਚਾਲਕ ਦੇ ਨਸ਼ੇ ’ਚ ਹੋਣ ਦੀ ਗੱਲ ਕਹੀ ਹੈ। ਹਾਲਾਂਕਿ ਚਾਲਕ ਦੇ ਨਸ਼ੇ ’ਚ ਹੋਣ ਦੀ ਅਜੇ ਪੁਲਸ ਵੱਲੋਂ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਸ ਚਾਲਕ ਦੀ ਸਥਿਤੀ ਅਤੇ ਹਾਦਸੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਬੀ. ਆਰ. ਟੀ. ਐੱਸ. ਡਿਵਾਈਡਰ ਫਿਰ ਸਵਾਲਾਂ ਦੇ ਘੇਰੇ ’ਚ

ਉਥੇ ਹੀ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਬੀ. ਆਰ. ਟੀ. ਐੱਸ. ਲਾਈਨ ਵਿਚਕਾਰ ਬਣੇ ਡਿਵਾਈਡਰ ਨੂੰ ਲੈ ਕੇ ਵੀ ਨਰਾਜ਼ਗੀ ਜ਼ਾਹਰ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਇਸ ਜਗ੍ਹਾ ’ਤੇ ਪਹਿਲਾਂ ਵੀ ਹਾਦਸੇ ਵਾਪਰ ਚੁੱਕੇ ਹਨ ਅਤੇ ਡਿਵਾਈਡਰ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੀ. ਆਰ. ਟੀ. ਐੱਸ. ਪ੍ਰਾਜੈਕਟ ਨੂੰ ਖ਼ਤਮ ਕਰਨ ਲਈ ਲਾਏ ਗਏ ਟੈਂਡਰ ਤਹਿਤ ਡਿਵਾਈਡਰ ਹਟਾਉਣ ਦਾ ਕੰਮ ਜਲਦ ਪੂਰਾ ਕੀਤਾ ਜਾਵੇ, ਤਾਂ ਜੋ ਇਸ ਤਰ੍ਹਾਂ ਦੇ ਹਾਦਸਿਆਂ ਦੀ ਖਦਸ਼ਾ ਘੱਟ ਹੋ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News