ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਲਈ ਜਾਨ, ਔਰਤ ਗੰਭੀਰ ਜ਼ਖ਼ਮੀ

Sunday, Oct 16, 2022 - 10:35 PM (IST)

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਲਈ ਜਾਨ, ਔਰਤ ਗੰਭੀਰ ਜ਼ਖ਼ਮੀ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਛੇਹਰਟਾ 'ਚ ਇਕ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਵਿਚ ਹੋਈ ਜ਼ਬਰਦਸਤ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਅਤੇ ਇਕ ਔਰਤ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਔਰਤ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਕਾਰ ਸਵਾਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਮੋਟਰਸਾਈਕਲ ਸਵਾਰ 10 ਫੁੱਟ ਉੱਛਲ ਕੇ ਹੇਠਾਂ ਡਿੱਗੇ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਦੀ ਗੱਲ ਕਹੀ ਜਾ ਰਹੀ ਸੀ।

ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦਾ CM 'ਤੇ ਹਮਲਾ, ਕਿਹਾ- ਭਗਵੰਤ ਮਾਨ ਨੂੰ ਨਾ ਪੰਜਾਬ ਤੇ ਨਾ ਪੰਜਾਬ ਦੇ ਪਾਣੀਆਂ ਦਾ ਫਿਕਰ

PunjabKesari

ਉਥੇ ਹੀ ਇਲਾਕਾ ਨਿਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਕਾਰ ਚਾਲਕ ਵੱਲੋਂ ਪਹਿਲਾਂ ਵੀ ਗੱਡੀ ਬਹੁਤ ਤੇਜ਼ ਚਲਾਈ ਜਾਂਦੀ ਸੀ ਅਤੇ ਇਸ ਨੇ ਸਵੇਰੇ ਹੀ ਸ਼ਰਾਬ ਪੀਤੀ ਹੋਈ ਸੀ। ਉਦੋਂ ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜ਼ਖ਼ਮੀ ਔਰਤ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਿੱਥੇ ਕਿ ਅਜੇ ਵੀ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News