ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟੀ; ਮਾਸੂਮ ਸਮੇਤ 4 ਜ਼ਖ਼ਮੀ

Tuesday, Mar 31, 2026 - 02:42 PM (IST)

ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟੀ;  ਮਾਸੂਮ ਸਮੇਤ 4 ਜ਼ਖ਼ਮੀ

ਬਟਾਲਾ (ਸਾਹਿਲ, ਯੋਗੀ): ਬਟਾਲਾ ਦੇ ਧੀਰ ਮੋੜ ਨੇੜੇ ਇਕ ਤੇਜ਼ ਰਫ਼ਤਾਰ ਕਾਰ ਦੇ ਡਿਵਾਈਡਰ ਨਾਲ ਟਕਰਾ ਕੇ ਪਲਟ ਜਾਣ ਕਾਰਨ 6 ਮਹੀਨੇ ਦੇ ਮਾਸੂਮ ਬੱਚੇ ਸਮੇਤ ਇਕ ਹੀ ਪਰਿਵਾਰ ਦੇ 4 ਜਣਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਗੁਰਜੀਤ ਸਿੰਘ ਅਤੇ ਸਿਪਾਹੀ ਵਿਕਾਸ ਬਨੋਤਰਾ ਨੇ ਦੱਸਿਆ ਕਿ ਰਾਜਬੀਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਸੰਧਵਾਂ, ਆਪਣੀ ਸਵਿਫਟ ਕਾਰ (ਨੰਬਰ ਪੀ.ਬੀ.02 ਸੀ.ਯੂ. 1716) ’ਤੇ ਸਵਾਰ ਹੋ ਕੇ ਆਪਣੀ ਪਤਨੀ ਸਿਮਰਨਜੀਤ ਕੌਰ, 6 ਮਹੀਨੇ ਦੇ ਬੇਟੇ ਗੁਰਫ਼ਤਿਹ ਸਿੰਘ ਅਤੇ ਅਮਨਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਨਾਲ ਜਾ ਰਿਹਾ ਸੀ। ਜਦੋਂ ਉਹ ਧੀਰ ਮੋੜ ਨੇੜੇ ਪਹੁੰਚੇ ਤਾਂ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ ਅਤੇ ਸੜਕ ’ਤੇ ਪਲਟ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਹਾਦਸੇ ’ਚ ਕਾਰ ਸਵਾਰ ਚਾਰੇ ਜਣੇ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ਦੇ ਤੁਰੰਤ ਬਾਅਦ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਪਰ ਜਾਨੀ ਬਚਾਅ ਰਿਹਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News