ਤੇਜ਼ ਰਫ਼ਤਾਰ ਇਨੋਵਾ ਨੇ ਆਟੋ ਨੂੰ ਮਾਰੀ ਟੱਕਰ, ਕੁੜੀ ਦੀ ਮੌਤ

Monday, Nov 02, 2026 - 04:08 PM (IST)

ਤੇਜ਼ ਰਫ਼ਤਾਰ ਇਨੋਵਾ ਨੇ ਆਟੋ ਨੂੰ ਮਾਰੀ ਟੱਕਰ, ਕੁੜੀ ਦੀ ਮੌਤ

ਅੰਮ੍ਰਿਤਸਰ (ਸੰਜੀਵ)- ਪੁਲ ਤਾਰਾ ਵਾਲਾ ਦੇ ਨੇੜੇ ਤੇਜ਼ ਰਫ਼ਤਾਰ ਇਨੋਵਾ ਚਾਲਕ ਨੇ ਸਵਾਰੀਆਂ ਨਾਲ ਭਰੇ ਇਕ ਆਟੋ ’ਚ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ 22 ਸਾਲਾਂ ਪ੍ਰੀਤ ਕੌਰ ਦੀ ਮੌਤ ਹੋ ਗਈ, ਜਦਕਿ 2 ਲੋਕ ਜ਼ਖਮੀ ਹੋ ਗਏ। ਪੁਲਸ ਅਨੁਸਾਰ ਸੜਕ ਹਾਦਸਾ ਪੁਲ ਤਾਰਾ ਵਾਲਾ ’ਤੇ ਰਾਤ ਕਰੀਬ 12:30 ਵਜੇ ਵਾਪਰਿਆ। 

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਸਦਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ

ਇਸ ਸੜਕ ਹਾਦਸੇ ’ਚ ਜ਼ਖਮੀ ਹੋਏ 2 ਹੋਰ ਲੋਕਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਇਨੋਵਾ ਚਾਲਕ ਨੂੰ ਹਿਰਾਸਤ ’ਚ ਲੈ ਲਿਆ ਹੈ ਅਤੇ ਉਸ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਚਾਲਕ ’ਤੇ ਦੋਸ਼ ਹੈ ਕਿ ਉਹ ਨਸ਼ੇ ’ਚ ਸੀ। ਫ਼ਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਕਿਸਾਨ ਆਗੂ ਦੇ ਘਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News