ਤੇਜ਼ ਰਫ਼ਤਾਰ ਸਕਾਰਪੀਓ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਔਰਤ ਦੀ ਮੌਤ

Monday, Sep 08, 2025 - 12:17 PM (IST)

ਤੇਜ਼ ਰਫ਼ਤਾਰ ਸਕਾਰਪੀਓ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਔਰਤ ਦੀ ਮੌਤ

ਤਰਨਤਾਰਨ (ਰਾਜੂ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਸਥਿਤ ਮਾਝਾ ਕਾਲਜ ਦੇ ਨਜ਼ਦੀਕ ਤੇਜ਼ ਰਫ਼ਤਾਰ ਸਕਾਰਪੀਓ ਚਾਲਕ ਵੱਲੋਂ ਟੱਕਰ ਮਾਰਨ ਕਰਕੇ ਈ ਰਿਕਸ਼ੇ ’ਚ ਸਵਾਰ ਔਰਤ ਜ਼ਖ਼ਮੀ ਹੋ ਗਈ, ਜਿਸ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਘਟਨਾ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਸਕਾਰਪੀਓ ਚਾਲਕ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ

ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗੁਰਜੰਟ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਅਲਾਦੀਨਪੁਰ ਨੇ ਦੱਸਿਆ ਕਿ ਉਸ ਦੀ ਮਾਝਾ ਕਾਲਜ ਨਜ਼ਦੀਕ ਕਟਿੰਗ ਦੀ ਦੁਕਾਨ ਹੈ। ਬੀਤੀ 3 ਸਤੰਬਰ ਨੂੰ ਉਹ ਦੁਕਾਨ ’ਤੇ ਬੈਠਾ ਹੋਇਆ ਸੀ ਤਾਂ ਵੇਖਿਆ ਕਿ ਇਕ ਸਕਾਰਪੀਓ ਗੱਡੀ ਬੜੀ ਤੇਜ਼ ਰਫ਼ਤਾਰ ਨਾਲ ਆਈ ਅਤੇ ਉਸ ਦੀ ਦੁਕਾਨ ਦੇ ਸਾਹਮਣੇ ਖੜ੍ਹੇ ਈ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਈ ਰਿਕਸ਼ਾ ਵਿਚ ਬੈਠੀ ਇਕ ਔਰਤ ਸੜਕ ’ਤੇ ਡਿੱਗ ਗਈ ਜਦ ਉਸ ਨੇ ਕੋਲ ਜਾ ਕੇ ਵੇਖਿਆ ਤਾਂ ਉਕਤ ਔਰਤ ਉਸ ਦੀ ਭਰਜਾਈ ਗੁਰਜੀਤ ਕੌਰ (44 ਸਾਲ) ਪਤਨੀ ਬਲਵਿੰਦਰ ਸਿੰਘ ਸੀ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ 5 ਸਤੰਬਰ ਨੂੰ ਗੁਰਜੀਤ ਕੌਰ ਦੀ ਮੌਤ ਹੋ ਗਈ। ਓਧਰ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਸਕਾਰਪੀਓ ਕਾਰ ਚਾਲਕ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 210 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News