ਬਟਾਲਾ ''ਚ ਤੇਜ਼ ਰਫ਼ਤਾਰ ਸਵਿਫਟ ਕਾਰ ਦਾ ਕਹਿਰ, ਸਕੂਟੀ ਸਵਾਰ ਕੁੜੀ ਨੂੰ ਟੱਕਰ ਮਾਰਨ ਮਗਰੋਂ...

Monday, Jun 01, 2026 - 05:52 PM (IST)

ਬਟਾਲਾ ''ਚ ਤੇਜ਼ ਰਫ਼ਤਾਰ ਸਵਿਫਟ ਕਾਰ ਦਾ ਕਹਿਰ, ਸਕੂਟੀ ਸਵਾਰ ਕੁੜੀ ਨੂੰ ਟੱਕਰ ਮਾਰਨ ਮਗਰੋਂ...

ਬਟਾਲਾ (ਗੁਰਪ੍ਰੀਤ ਸਿੰਘ): ਬਟਾਲਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ 'ਚ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਵੱਲੋਂ ਹਾਦਸਾ ਕਰ ਦਿੱਤਾ ਗਿਆ। ਹਾਦਸੇ ਦੌਰਾਨ ਪਹਿਲਾਂ ਇੱਕ ਸਕੂਟੀ ਸਵਾਰ ਕੁੜੀ ਨੂੰ ਟੱਕਰ ਮਾਰੀ ਗਈ ਅਤੇ ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ। ਘਟਨਾ ਵਿੱਚ ਕਈ ਵਾਹਨਾਂ ਦਾ ਨੁਕਸਾਨ ਹੋਇਆ, ਜਦਕਿ ਕੁਝ ਰਾਹਗੀਰ ਵੀ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼

ਜਾਣਕਾਰੀ ਅਨੁਸਾਰ ਬਟਾਲਾ ਦੇ ਜਲੰਧਰ ਰੋਡ ਸਥਿਤ ਹੰਸਲੀ ਪੁਲ ਨੇੜੇ ਇੱਕ ਨੌਜਵਾਨ ਆਪਣੀ ਸਵਿਫਟ ਕਾਰ ਵਿੱਚ ਪਿੰਡ ਸੇਖਵਾਂ ਤੋਂ ਬਟਾਲਾ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਨੇ ਇੱਕ ਸਕੂਟੀ ਸਵਾਰ ਲੜਕੀ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਲੜਕੀ ਦੀ ਪਛਾਣ ਵੀਰਪਾਲ ਵਜੋਂ ਹੋਈ ਹੈ, ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ

ਚਸ਼ਮਦੀਦਾਂ ਮੁਤਾਬਕ ਟੱਕਰ ਤੋਂ ਬਾਅਦ ਕਾਰ ਰੁਕਣ ਦੀ ਬਜਾਏ ਹੋਰ ਬੇਕਾਬੂ ਹੋ ਗਈ ਅਤੇ ਕੁਝ ਦੂਰੀ ਤੱਕ ਤੇਜ਼ ਰਫ਼ਤਾਰ ਨਾਲ ਚੱਲਣ ਮਗਰੋਂ ਸੜਕ 'ਤੇ ਪਲਟ ਗਈ। ਇਸ ਦੌਰਾਨ ਹੋਰ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਅਤੇ ਕੁਝ ਰਾਹਗੀਰ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਕਾਰ ਚਾਲਕ ਦੀ ਪਛਾਣ ਗੁਰਕੀਰਤ ਸਿੰਘ ਵਜੋਂ ਹੋਈ ਹੈ। ਉਸ ਦਾ ਕਹਿਣਾ ਹੈ ਕਿ ਸਕੂਟੀ ਨਾਲ ਟੱਕਰ ਹੋਣ ਤੋਂ ਬਾਅਦ ਉਸ ਨੇ ਗੱਡੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਵਾਹਨ ਬੇਕਾਬੂ ਹੋ ਗਿਆ ਅਤੇ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ- ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਵਾਹਨ ਕਬਜ਼ੇ ਵਿੱਚ ਕਰ ਲਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News