ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਕੇ ''ਤੇ ਮੌਤ
Tuesday, May 13, 2025 - 02:22 PM (IST)

ਦੀਨਾਨਗਰ(ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਬਾਈਪਾਸ ਬਰਿਆਰ ਨੇੜੇ ਇਕ ਤੇਜ਼ ਰਫਤਾਰ ਟਿੱਪਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਦਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਜਗੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਾਨੋਨੰਗਲ ਆਪਣੇ ਮੋਟਰਸਾਇਕਲ ਮਾਰਕਾ ਪੈਲਟੀਨਾ 'ਤੇ ਸਵਾਰ ਹੋ ਕੇ ਪਿੰਡ ਨਾਨੋਨੰਗਲ ਤੋਂ ਨਿੱਜੀ ਕੰਮ ਲਈ ਗੁਰਦਾਸਪੁਰ ਜਾ ਰਹੇ ਸੀ, ਜਦ ਉਹ ਬਰਿਆਰ ਬਾਈਪਾਸ ਤੋਂ ਗੁਰਦਾਸਪੁਰ ਜਾਣ ਲਈ ਰੋਡ ਕਰਾਸ ਕਰਨ ਲੱਗਾ ਤਾਂ ਬਟਾਲਾ ਸਾਇਡ ਤੋਂ ਇੱਕ ਟਰੱਕ/ਟਿੱਪਰ ਤੇਜ਼ ਰਫਤਾਰ ਨਾਲ ਆਇਆ, ਜਿਸਨੇ ਆਪਣਾ ਟਰੱਕ/ਟਿੱਪਰ ਬਿਨਾਂ ਹਾਰਨ ਦਿੱਤੇ ਲਾਪ੍ਰਵਾਹੀ ਨਾਲ ਲਿਆ ਕੇ ਮੇਰੇ ਪਿਤਾ ਵਿੱਚ ਮਾਰ ਦਿੱਤਾ ਜਿਸ ਨਾਲ ਉਹ ਸੜਕ ਤੇ ਡਿੱਗ ਗਿਆ ਅਤੇ ਟਰੱਕ ਦਾ ਟਾਇਰ ਉਨ੍ਹਾਂ ਦੀ ਲੱਤ ਤੋਂ ਲੰਘ ਗਿਆ ਜਿਸ ਨਾਲ ਉਨਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ
ਟਿੱਪਰ ਚਾਲਕ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨਾ-ਮਲੂਮ ਟਰੱਕ/ ਟਿੱਪਰ ਡਰਾਇਵਰ ਖਿਲਾਫ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ 'ਚ ਵੱਡੀ ਕਾਰਵਾਈ, DSP ਤੇ SHO 'ਤੇ ਡਿੱਗੀ ਗਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8