ਪੇਪਰ ਆਰਟਿਸਟ ਨੇ ਢਾਈ ਮਹੀਨੇ 'ਚ ਤਿਆਰ ਕੀਤਾ 1984 ਦਾ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ

03/11/2024 11:32:20 PM

ਅੰਮ੍ਰਿਤਸਰ (ਜ.ਬ.)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸ਼ਹੀਦੀ ਸਥਾਨ ਦੇ ਹੇਠਾਂ ਬਣੇ ਮਿਊਜ਼ੀਅਮ ਵਿਚ ਰੱਖੇ ਸ੍ਰੀ ਅਕਾਲ ਤਖਤ ਸਾਹਿਬ ਦੇ 1984 ਸਮੇਂ ਦੇ ਮਾਡਲ ਨੂੰ ਸੰਗਤਾਂ ਦੇ ਸਾਹਮਣੇ ਰੱਖ ਦਿੱਤਾ ਗਿਆ ਹੈ ਅਤੇ ਇਸ ਮਾਡਲ ਨੂੰ ਤਿਆਰ ਕਰਨ ਵਾਲੇ ਕੈਨੇਡਾ ਦੀ ਧਰਤੀ ’ਤੇ ਬੈਠੇ ਆਰਟਿਸਟ ਗੁਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰ ਕੇ ਸਾਰੀ ਜਾਣਕਾਰੀ ਦਿੱਤੀ ਹੈ।

ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਨੇ ਵਿਦੇਸ਼ ਆਉਣ ਤੋਂ ਪਹਿਲਾਂ ਇਹ ਮਾਡਲ ਤਿਆਰ ਕੀਤਾ ਸੀ ਅਤੇ ਇਸ ਮਾਡਲ ਨੂੰ ਤਿਆਰ ਕਰਨ ਲਈ ਉਸ ਨੂੰ ਢਾਈ ਮਹੀਨੇ ਦਾ ਸਮਾਂ ਲੱਗਾ ਸੀ। ਗੁਰਪ੍ਰੀਤ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਹ ਮਾਡਲ ਗੁਰੂ ਘਰ ਵਿਖੇ ਆਉਣ ਵਾਲੀਆਂ ਸੰਗਤਾਂ ਦੇ ਸਾਹਮਣੇ ਆਇਆ ਹੈ ਅਤੇ ਹੁਣ ਆਮ ਲੋਕ ਵੀ ਇਸ ਦੇ ਦਰਸ਼ਨ ਕਰਨਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


 

Harpreet SIngh

This news is Content Editor Harpreet SIngh