ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੀ ਕਥਾ

04/22/2021 11:22:05 AM

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕੀਤੀ ਗਈ, ਜਿਸ ’ਚ ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਪ੍ਰਮਾਤਮਾ ਹਰ ਇਕ ਇਨਸਾਨ ਅੰਦਰ ਬਿਰਾਜਮਾਨ ਹੈ ਅਤੇ ਜਗਤ ਦੇ ਹਰ ਇਕ ਪ੍ਰਾਣੀ ਨੂੰ ਉਸ ਦਾ ਸਿਮਰਨ ਕਰਨਾ ਚਾਹੀਦਾ ਹੈ। ਹਿਰਦੇ ਦੀ ਸ਼ੁੱਧਤਾ ਅਤੇ ਨਿਰਮਲਤਾ ਲਈ ਗੁਰਬਾਣੀ ਦੇ ਸੂਖਮ ਗਹਿਰਾਈਆਂ ਨੂੰ ਸਮਝਣ ਅਤੇ ਸ਼ੁੱਧ ਬੋਧ ਦਾ ਗਿਆਨ ਜ਼ਰੂਰੀ ਹੈ। ਅਨਰਥ ਤੋਂ ਬਚਣ ਲਈ ਬਾਣੀ ਸ਼ੁੱਧ ਉਚਾਰਨ ਅਤੇ ਸਮਝ ਨਾਲ ਪੜ੍ਹੀ ਜਾਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸੰਬਧੀ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਭੈਅ ਤੋਂ ਆਪਣੇ ਆਪਣੇ ਤੌਰ ’ਤੇ ਇਨ੍ਹਾਂ ਸਮਾਗਮਾਂ ਨੂੰ ਮਨਾਉਣ।

ਪੜ੍ਹੋ ਇਹ ਵੀ ਖਬਰ - ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਰਨਲ ਸਕੱਤਰ ਦੇ ਘਰ STF ਦੀ ਰੇਡ, ਹੈਰੋਇਨ ਦੀ ਵੱਡੀ ਖੇਪ ਬਰਾਮਦ (ਵੀਡੀਓ)

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ’ਤੇ ਰੋਕ ਲਗਾਉਣ ਦੇ ਫ਼ੈਸਲੇ ਸਬੰਧੀ ਕਿਹਾ ਕਿ ਕੇਂਦਰ ਸਰਕਾਰ ਦਾ ਦੋਗਲਾ ਵਤੀਰਾ ਮੰਦਭਾਗਾ ਹੈ। ਜੇਕਰ ਸਰਕਾਰ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ’ਤੇ ਪਾਬੰਦੀ ਲਗਾ ਰਹੀ ਹੈ ਤਾ ਫਿਰ ਉਸਨੂੰ ਬੰਗਾਲ ਦੇ ਇਲੈਕਸ਼ਨ ’ਤੇ ਰੋਕ ਲਗਾਉਣੀ ਚਾਹੀਦੀ ਹੈ। ਇਕੋ ਦੇਸ਼ ਵਿਚ ਦੋਹਰੀ ਨੀਤੀ ਨਹੀਂ ਅਪਣਾਉਣੀ ਚਾਹੀਦੀ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਕੋਰੋਨਾ ਦੇ ਬਹਾਨੇ ਲੋਕਾਂ ਦਾ ਸ਼ੋਸ਼ਣ ਕਰਨਾ ਗਲਤ ਹੈ ਅਤੇ ਲਾਕਡਾਊਨ ਕੋਰੋਨਾ ਦਾ ਕੋਈ ਹੱਲ ਨਹੀਂ ਹੈ। ਬੀਤੇ ਸਾਲ ਕੋਰੋਨਾ ਕਾਰਣ ਲੱਗੇ ਲਾਕਡਾਊਨ ਕਾਰਣ ਲੋਕ ਅੱਗੇ ਤਬਾਹੀ ਦੀ ਕਗਾਰ ’ਤੇ ਹਨ ਅਤੇ ਹੁਣ ਸਰਕਾਰ ਫਿਰ ਤੋਂ ਲਾਕਡਾਊਨ ਲਗਾ ਲੋਕਾਂ ਨੂੰ ਖ਼ਤਮ ਕਰਨ ਦੇ ਕਗਾਰ ’ਤੇ ਲੈ ਕੇ ਜਾ ਰਹੀ ਹੈ। ਜੇਕਰ ਸਰਕਾਰ ਲੋਕਾਂ ਦੀ ਹਿਤੈਸ਼ੀ ਹੈ ਤਾਂ ਫਿਰ ਕਿਸਾਨੀ ਸੰਘਰਸ਼ ਨੂੰ ਲੈ ਕੇ ਦਿੱਲੀ ਬਾਰਡਰ ’ਤੇ ਪਿਛਲੇ ਕਈ ਮਹੀਨਿਆਂ ਤੋਂ ਬੈਠੇ ਕਿਸਾਨਾਂ ਦੀ ਸਾਰ ਕਿਉਂ ਨਹੀਂ ਲੈ ਰਹੀ। ਇਸ ਮੌਕੇ ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਸੈਕਟਰੀ ਗੁਰਮੀਤ ਸਿੰਘ ਮੈਨੇਜਰ ਜਸਪਾਲ ਸਿੰਘ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਪੜ੍ਹੋ ਇਹ ਵੀ ਖਬਰ - ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

rajwinder kaur

This news is Content Editor rajwinder kaur