1978 ਦੀ ਵਿਸਾਖੀ ਦੇ ਸ਼ਹੀਦਾਂ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਸੰਗਤੀ ਅਰਦਾਸ

04/14/2022 5:12:12 PM

ਅੰਮ੍ਰਿਤਸਰ (ਅਨਜਾਣ) : ਅੰਮ੍ਰਿਤਸਰ ਵਿਖੇ 1978 ਦੀ ਵਿਸਾਖੀ (ਨਿਰੰਕਾਰੀ ਕਾਂਡ) ਸਮੇਂ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖਾਲਸਾ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਜਥੇਬੰਦੀਆਂ ਵੱਲੋਂ ਅਖੰਡ ਕੀਰਤਨੀ ਜਥੇ ਦੇ ਮੁਖੀ ਜਥੇਦਾਰ ਬਖਸ਼ੀਸ਼ ਸਿੰਘ ਨੇ ਅਰਦਾਸ ਕੀਤੀ ਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਲਈ ਅਰਜੋਈ ਕੀਤੀ। ਸਰਬੱਤ ਖਾਲਸਾ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਪੜ੍ਹਦਿਆਂ ਜਥੇਬੰਦੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ ਨੇ ਸ਼ਹੀਦ ਸਿੰਘਾਂ ਦੇ ਉੱਚੇ-ਸੁੱਚੇ ਗੁਰਸਿੱਖ ਕਿਰਦਾਰ ਨੂੰ ਅਪਨਾਉਂਦਿਆਂ ਕੌਮੀਂ ਮੰਜਿਲ ਦੇ ਪਾਂਧੀ ਬਨਣ ਲਈ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਇਸ ਮੌਕੇ ਹਵਾਰਾ ਕਮੇਟੀ ਨੇ ਨਵੀਂ ਪੀੜ੍ਹੀ ਨੂੰ ਸੇਧ ਦੇਣ ਲਈ 13 ਸ਼ਹੀਦ ਸਿੰਘਾਂ ਦੀ ਜੀਵਨੀ ’ਤੇ ਰੰਗਦਾਰ ਕਿਤਾਬਚਾ ਜਾਰੀ ਕੀਤਾ ਤੇ ਬੈਨਰਾਂ ‘ਤੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਲਗਾ ਕੇ ਨੌਜਵਾਨ ਪੀੜ੍ਹੀ ਨੂੰ ਜਾਗਰੁਕ ਕੀਤਾ। ਉਨ੍ਹਾਂ ਕਿਹਾ ਕਿ ਇਹ ਜੁਝਾਰੂ ਸਿੰਘ ਜੋ ਸ਼ਬਦ ਗੁਰੂ ਤੇ ਸਿੱਖ ਪੰਥ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਕੌਮ ਦੇ ਮਨਾਂ ‘ਚ ਹਮੇਸ਼ਾਂ ਜ਼ਿੰਦਾ ਰਹਿਣਗੇ। ਇਸ ਮੌਕੇ ਪੰਥਕ ਜਥੇਬੰਦੀਆਂ ‘ਚੋਂ ਅਖੰਡ ਕੀਰਤਨੀ ਜਥਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸ਼ਹੀਦ ਭਾਈ ਫੌਜਾ ਸਿੰਘ ਗਤਕਾ ਅਖਾੜਾ ਤੇ ਪਹਿਲੇ ਦੂਜੇ ਵਿਸ਼ਵ ਯੁੱਧ ਦੀ ਸ਼ਹੀਦ ਯਾਦਗਾਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

rajwinder kaur

This news is Content Editor rajwinder kaur