ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੇ ਸਬੰਧ ’ਚ ਤੰਤੀ ਸਾਜ਼ਾਂ ਨਾਲ ਹੋਇਆ ਕੀਰਤਨ

Saturday, Jul 02, 2022 - 01:19 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੇ ਸਬੰਧ ’ਚ ਤੰਤੀ ਸਾਜ਼ਾਂ ਨਾਲ ਹੋਇਆ ਕੀਰਤਨ

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਸੰਬਧੀ ਥੜ੍ਹਾ ਸਾਹਿਬ ਦੇ ਨਜ਼ਦੀਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਤੰਤੀ ਸਾਜ਼ਾਂ ਨਾਲ ਕੀਰਤਨ ਕਰ ਆਈ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਹੋਰ ਸੰਗਤਾਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਹਾਜ਼ਰੀ ਭਰੀ। ਕੀਰਤਨ ਉਪਰੰਤ ਆਈ ਸੰਗਤ ਨੂੰ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

ਸਮਾਰੋਹ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਆਈ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਵਧਾਈ ਦਿੱਤੀ, ਉੱਥੇ ਹੀ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੱਤਾ ਕਿ ਉਹ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਤੋਂ ਦੂਰ ਹਟ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਕਈ ਨੌਜਵਾਨ ਆਪਣੇ ਕੇਸ ਕਤਲ ਕਰਵਾ ਕੇ ਗੁਰੂ ਨਾਲੋਂ ਵੱਖ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਵੱਡੇ ਪੱਧਰ ’ਤੇ ਹੋਣਾ ਚਾਹੀਦਾ ਹੈ। ਇਸ ਮੌਕੇ ਮੈਨੇਜਰ ਜਸਪਾਲ ਸਿੰਘ, ਰਣਜੀਤ ਸਿੰਘ ਕੱਲਾ ਅਤੇ ਸਕੱਤਰ ਗੁਰਮੀਤ ਸਿੰਘ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ

 


author

rajwinder kaur

Content Editor

Related News