ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
Monday, Sep 07, 2026 - 06:12 PM (IST)
ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਇੱਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ-ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਦੇ ਪਰਿਵਾਰ ਅਤੇ ਬੱਚੇ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੰਦਿਆਂ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰ ਦੇ ਨਾਲ ਖੜ੍ਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਸ ਨੇ ਇਸ ਮਾਮਲੇ ਵਿੱਚ ਰੈਗਿੰਗ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰੰਤੂ ਇਸ ਘਟਨਾ ਵਿੱਚ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੀ ਭੂਮਿਕਾ ਗ਼ੈਰ-ਸੰਜੀਦਾ ਤੇ ਠੀਕ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਪ੍ਰਿੰਸੀਪਲ ਵਿਰੁੱਧ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨਾਲ ਗੱਲ ਕਰਕੇ ਅਜਿਹੇ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਆਖਿਆ ਹੈ ਜੋ, ਬੱਚਿਆਂ ਵਿੱਚ ਅਨੁਸ਼ਾਸਨ ਕਾਇਮ ਨਹੀਂ ਰੱਖ ਸਕਦਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਉਹ ਇੱਕ ਹਫ਼ਦੇ ਦੇ ਵਿੱਚ ਪ੍ਰਿੰਸੀਪਲ ਬਦਲ ਦੇਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
