ਮਾਮਲਾ ਗੁਰਬਾਣੀ ਦੇ ਸ਼ਬਦਾਂ ਨੂੰ ਗ਼ਲਤ ਲਿਖਣ ਦਾ,ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਮੀਟਿੰਗ ਜਾਰੀ

05/03/2022 12:42:24 PM

ਅੰਮ੍ਰਿਤਸਰ (ਸਰਬਜੀਤ, ਸਾਗਰ) - ਵਿਦੇਸ਼ ’ਚ ਵੱਸਦੇ ਥਮਿਦਰ ਸਿੰਘ ਵੱਲੋਂ ਗੁਰਬਾਣੀ ਦੇ ਕੁਝ ਸ਼ਬਦਾਂ ਨੂੰ ਤੋੜ ਮਰੋੜ ਕੇ ਲਿਖਿਆ ਗਿਆ ਹੈ, ਉਸ ਸਬੰਧ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਪੰਥਕ ਜਥੇਬੰਦੀਆਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਜਥੇਬੰਦੀਆਂ ਦੀ ਹੋ ਰਹੀ ਪੰਥਕ ਇਕੱਤਰਤਾ ’ਚ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਪੰਥਕ ਜਥੇਬੰਦੀਆਂ ਦੀ ਹੋ ਰਹੀ ਕਾਨਫ਼ਰੰਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ   ਗਿਆਨੀ ਰਘਬੀਰ ਸਿੰਘ, ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ,  ਸਕੱਤਰ ਪਰਮਜੀਤ ਸਿੰਘ ਸਰੋਆ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਜਸਪਾਲ ਸਿੰਘ,  ਮੈਨੇਜਰ ਰਣਜੀਤ ਸਿੰਘ ਕੱਲਾ, ਮੈਨੇਜਰ ਸਤਨਾਮ ਸਿੰਘ ਰਿਆੜ ਆਦਿ ਸ਼ਾਮਲ ਹਨ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਸਰੂਪ ਛਾਪਣ ਦੇ ਮਾਮਲੇ ’ਚ ਬੀਤੇ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 3 ਮਈ ਨੂੰ ਯਾਨੀ ਅੱਜ ਪੰਥਕ ਜਥੇਬੰਦੀਆਂ ਅਤੇ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣ ਵਾਲੀ ਇਕੱਤਰਤਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਗੁਰਬਾਣੀ ਨਾਲ ਛੇੜ-ਛਾੜ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਪੰਥ ਦੋਖੀਆਂ ਦੀ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

rajwinder kaur

This news is Content Editor rajwinder kaur