ਲੜਖੜਾ ਰਹੀ ਪੰਥਕ ਰਾਜਨੀਤੀ ਨੂੰ ਲੀਹਾਂ ’ਤੇ ਲਿਆਉਣਾ ਸ੍ਰੀ ਅਕਾਲ ਤਖਤ ਸਾਹਿਬ ਦੀ ਜ਼ਿੰਮੇਵਾਰੀ: ਭਾਈ ਧਿਆਨ ਸਿੰਘ ਮੰਡ
Tuesday, May 07, 2024 - 04:15 PM (IST)
ਅੰਮ੍ਰਿਤਸਰ (ਸਰਬਜੀਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਤਮਸਤਕ ਹੋਣ ਤੋਂ ਉਪਰੰਤ ਸ਼ਹੀਦੀ ਯਾਦਗਾਰ ’ਤੇ ਪਹੁੰਚੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਬਾਜੀ ਜਥੇਦਾਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਨੇ ਨਤਮਸਤਕ ਹੋ ਕੇ ਅਰਦਾਸ ਬੇਨਤੀ ਕੀਤੀ। ਇਸ ਉਪਰੰਤ ਉਨ੍ਹਾਂ ਬਾਹਰ ਕੰਪਲੈਕਸ ਵਿਖੇ ਆਪਣੇ ਸਾਥੀਆਂ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੋਣ ਮੈਦਾਨ ਵਿਚ ਉਤਰੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਈ ਬੇਅੰਤ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਦੇ ਹੱਕ ’ਚ ਵੋਟਾਂ ਪਾਉਣ ਦੀ ਸਿੱਖ ਸੰਗਤਾਂ ਨੂੰ ਖੁੱਲ੍ਹੇ ਆਮ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ
ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜੇਲਾਂ ਕੱਟੀਆਂ, ਕੁਰਬਾਨੀਆਂ ਦੇਣ ਤੋਂ ਪਿੱਛੇ ਨਹੀਂ ਹਟੇ ਅਤੇ ਪੰਥ ਦੀ ਗੱਲ ਕੀਤੀ, ਉਨ੍ਹਾਂ ਉਮੀਦਵਾਰਾਂ ਦੇ ਹੱਕ ’ਚ ਉਤਰਦੇ ਹੋਏ ਉਨ੍ਹਾਂ ਨੂੰ ਜਿਤਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵੀ ਜਿਤਾਏ ਜਾਣੇ ਚਾਹੀਦੇ ਹਨ। ਭਾਈ ਮੰਡ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਲੱਗ ਰਿਹਾ ਹੈ ਕਿ ਪੰਥਕ ਰਾਜਨੀਤੀ ਲੜਖੜਾ ਗਈ ਹੈ। ਇਸ ਨੂੰ ਲੀਹਾਂ ’ਤੇ ਲਿਆਉਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ 'ਚ, 11 ਮੋਬਾਈਲ ਫੋਨ ਸਣੇ ਬਰਾਮਦ ਹੋਇਆ ਇਹ ਸਾਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8