‘ਸ੍ਰੀ ਦਰਬਾਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣ ਵਾਲੇ ਸ਼ਖ਼ਸ ਖ਼ਿਲਾਫ਼ ਹੋਵੇ ਕਾਰਵਾਈ’

08/18/2022 12:24:45 PM

ਅੰਮ੍ਰਿਤਸਰ (ਅਨਜਾਣ) : ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੂਬਾ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਨੇ ਸਤਿਕਾਰ ਕਮੇਟੀ ਦੇ ਭਾਈ ਸੁਖਦੇਵ ਸਿੰਘ ਹਰੀਆਂ, ਬੀਬੀ ਮਨਿੰਦਰ ਕੌਰ ਤੇ ਹੋਰ ਮੈਂਬਰਾਂ ਦੇ ਵਫ਼ਦ ਨਾਲ ਡੀ.ਸੀ.ਪੀ. ਪ੍ਰਮਿੰਦਰ ਸਿੰਘ ਭੰਡਾਲ ਨੂੰ ਸ਼ਿਕਾਇਤ ਪੱਤਰ ਸੌਂਪਿਆ ਹੈ। ਇਸ ਸ਼ਿਕਾਇਤ ਪੱਤਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਇਕ ਕਰਨ ਗਿੱਲ ਨਾਮ ਦਾ ਵਿਅਕਤੀ ਸਿੱਖਾਂ ਦੇ ਕਾਤਿਲ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਆਇਆ। 

ਪੜ੍ਹੋ ਇਹ ਵੀ ਖ਼ਬਰ: ਕੁੱਤੇ ਦੀ ਵਜ੍ਹਾ ਕਰਕੇ ਟਲਿਆ ਅੰਮ੍ਰਿਤਸਰ 'ਚ ਬੰਬ ਧਮਾਕਾ, ਵੀਡੀਓ ਵਾਇਰਲ

ਉਕਤ ਵਿਅਕਤੀ ਨੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਤਸਵੀਰਾਂ ਕਰਵਾਈਆਂ ਅਤੇ ਉਨ੍ਹਾਂ ਨੂੰ  ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ ਹਨ। ਵਿਅਕਤੀ ਦੀ ਇਸ ਹਰਕਤ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਸਿੱਖ ਹਿਰਦਿਆਂ ਨੂੰ ਬਹੁਤ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਕਰਨ ਗਿੱਲ ਨੇ ਇਸ ਤਰ੍ਹਾਂ ਕਰਕੇ ਸਿੱਖਾਂ ਜੱਥੇਬੰਦੀਆਂ ਨੂੰ ਚੈਲੰਜ ਕੀਤਾ ਹੈ। ਭਾਈ ਮੁੱਛਲ ਨੇ ਮੰਗ ਕਰਦਿਆਂ ਕਿਹਾ ਕਿ ਅਜਿਹੀ ਘਿਨਾਉਣੀ ਹਰਕਤ ਕਰਨ ’ਤੇ ਉਸ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਤਾਂ ਜੋ ਦੁਬਾਰਾ ਕਿਸੇ ਦਾ ਅਜਿਹਾ ਕਰਨ ਦਾ ਹੌਂਸਲਾ ਨਾ ਪਵੇ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, CCTV ’ਚ ਕੈਦ ਹੋਏ ਨੌਜਵਾਨ (ਤਸਵੀਰਾਂ)

 


rajwinder kaur

Content Editor

Related News