ਸੰਨ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਗੁ.ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Saturday, Jul 02, 2022 - 07:42 PM (IST)

ਸੰਨ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਗੁ.ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ (ਦੀਪਕ ਸ਼ਰਮਾ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਕਰਵਾਏ ਗਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਸਬੰਧ ਵਿਚ 4 ਜੁਲਾਈ ਨੂੰ ਭੋਗ ਮਗਰੋਂ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 4 ਜੁਲਾਈ 1955 ਨੂੰ ਸਰਕਾਰ ਦੇ ਹੁਕਮਾਂ ’ਤੇ ਪੁਲਸ ਵੱਲੋਂ ਸਿੱਖਾਂ ਦੇ ਕੇਂਦਰੀ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਯਾਦ ਵਿਚ 4 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ। 

ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਸੁਪ੍ਰਿਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।


author

rajwinder kaur

Content Editor

Related News