ਸ਼੍ਰੀ ਦੁਰਗਿਆਣਾ ਮੰਦਿਰ ਨੂੰ ਮੋਦੀ ਸਰਕਾਰ ਦੀ ਪ੍ਰਸਾਦ ਯੋਜਨਾ ''ਚ ਕੀਤਾ ਸ਼ਾਮਲ : ਤਰੁਣ ਚੁੱਘ

10/07/2023 1:26:48 PM

ਅੰਮ੍ਰਿਤਸਰ (ਕਮਲ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੀਡੀਆ ਵਿਚ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅਤੇ ਅੰਮ੍ਰਿਤਸਰ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸ਼੍ਰੀ ਦੁਰਗਿਆਣਾ ਮੰਦਰ ਨੂੰ ਕੇਂਦਰ ਸਰਕਾਰ ਵੱਲੋਂ ਸੈਰ-ਸਪਾਟਾ ਪੁਰਸਕਾਰ ਦਿੱਤਾ ਗਿਆ ਹੈ, ਜਿਸ ਨੂੰ ਕੇਂਦਰ ਸਰਕਾਰ ਦੀ ਪ੍ਰਸਾਦ ਸਕੀਮ ਤਹਿਤ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸੁਨਿਆਰੇ ਦੀ ਕੋਠੀ ਦੇ ਬਾਹਰ ਅਣਪਛਾਤਿਆਂ ਵਲੋਂ ਫਾਇਰਿੰਗ, ਗੈਂਗਸਟਰ ਹੈਰੀ ਦੇ ਨਾਂ 'ਤੇ ਕੀਤੀ ਜਾ ਰਹੀ ਫਿਰੌਤੀ ਦੀ ਮੰਗ

ਚੁੱਘ ਨੇ ਇਸ ਲਈ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸੰਸਕ੍ਰਿਤੀ ਮੰਤਰੀ ਜੀ. ਕਿਸ਼ਨ ਰੈਡੀ ਅਤੇ ਦੋਹਾਂ ਮੰਤਰਾਲਿਆਂ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਚੁੱਘ ਨੇ ਕਿਹਾ ਕਿ ਸ਼੍ਰੀ ਦੁਰਗਿਆਨਾ ਤੀਰਥ ਉੱਤਰੀ ਭਾਰਤ ਦਾ ਇਕ ਮਹਾਨ ਤੀਰਥ ਸਥਾਨ ਹੈ। ਜਿੱਥੇ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਭਗਵਾਨ ਸ਼੍ਰੀ ਲਕਸ਼ਮੀ ਨਾਰਾਇਣ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਆਉਂਦੇ ਹਨ। ਇਸ ਮੰਦਰ ਦੇ ਨਿਰਮਾਣ ਨਾਲ ਸ਼੍ਰੀ ਦੁਰਗਿਆਣਾ ਤੀਰਥ ਦੀ ਸ਼ਾਨ ਵਿਚ ਹੋਰ ਵਾਧਾ ਹੋਵੇਗਾ ਅਤੇ ਸੈਰ-ਸਪਾਟੇ ਨੂੰ ਵੀ ਉਤਸ਼ਾਹ ਮਿਲੇਗਾ। ਚੁੱਘ ਨੇ ਕਿਹਾ ਕਿ ਜਦੋਂ ਵੀ ਸ਼੍ਰੀ ਦੁਰਗਿਆਣਾ ਮੰਦਿਰ ਕਮੇਟੀ ਮੰਦਰ ਦੇ ਵਿਸਥਾਰ ਲਈ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਦੀ ਉਮੀਦ ਕਰਦੀ ਹੈ ਤਾਂ ਉਹ ਤੁਰੰਤ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ- ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਿਓ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News