ਸ੍ਰੀ ਦੁਰਗਿਆਣਾ ਤੀਰਥ ਦਾ ‘ਪ੍ਰਸ਼ਾਦ ਕੇਂਦਰੀ ਯੋਜਨਾ’ ਤਹਿਤ ਹੋਵੇਗਾ ਵਿਕਾਸ : ਤਰੁਣ ਚੁਘ

Sunday, Apr 30, 2023 - 10:35 AM (IST)

ਅੰਮ੍ਰਿਤਸਰ (ਕਮਲ)- ਉੱਤਰੀ ਭਾਰਤ ਦੇ ਪ੍ਰਸਿੱਧ ਤੀਰਥ ਅਸਥਾਨ ਸ੍ਰੀ ਦੁਰਗਿਆਣਾ ਮੰਦਰ ਨੂੰ ਕੇਂਦਰ ਸਰਕਾਰ ਦੀ ‘ਪ੍ਰਸ਼ਾਦ’ ਯੋਜਨਾ ’ਚ ਸ਼ਾਮਲ ਕੀਤਾ ਗਿਆ ਹੈ। ਇਸ ਸਕੀਮ ਤਹਿਤ ਦੁਰਗਿਆਣਾ ਮੰਦਰ ਦੇ ਸੁੰਦਰੀਕਰਨ ’ਤੇ ਕੇਂਦਰ ਸਰਕਾਰ ਕਰੋੜਾਂ ਰੁਪਏ ਖ਼ਰਚ ਕਰੇਗੀ। ਉੱਥੇ ਦੁਰਗਿਆਣਾ ਮੰਦਰ ਕੰਪਲੈਕਸ ’ਚ ਸਥਿਤ ਸ਼ਿਵਪੁਰੀ (ਸ਼ਮਸ਼ਾਨਘਾਟ) ਦੇ ਨਾਲ ਲੱਗਦੀ ਪੰਜਾਬ ਸਰਕਾਰ ਦੀ ਜ਼ਮੀਨ ਵੀ ਮੰਦਰ ਕਮੇਟੀ ਨੂੰ ਸੌਂਪਣ ਲਈ ਯਤਨ ਕੀਤੇ ਜਾਣਗੇ। ਇਸ ਸਕੀਮ ਤਹਿਤ ਇਹ ਜ਼ਮੀਨ ਪੰਜਾਬ ਸਰਕਾਰ ਤੋਂ ਖਰੀਦੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਹੇਠ ਸ੍ਰੀ ਦੁਰਗਿਆਣਾ ਤੀਰਥ ਮੰਦਰ ਕਮੇਟੀ ਦਾ ਵਫ਼ਦ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੂੰ ਮਿਲਿਆ।

ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

ਵਫ਼ਦ ਨੇ ਕੇਂਦਰੀ ਮੰਤਰੀ ਨੂੰ ਮੰਗ-ਪੱਤਰ ਵੀ ਸੌਂਪਿਆ। ਇਸ ਮੌਕੇ ਦੁਰਗਿਆਣਾ ਕਮੇਟੀ ਮੈਂਬਰ ਸੰਜੇ ਮਹਾਜਨ ਰਹਿਮਡ ਵਾਲੇ, ਰਾਜ ਕੁਮਾਰ ਬਿੱਟੂ, ਸੀ. ਐੱਸ. ਐੱਸ. ਛੀਨਾ, ਸੀ. ਏ. ਵਿਜੇ ਓਮਟ ਅਤੇ ਲਾਲੀ ਚੰਡੋਕ ਵੀ ਮੌਜੂਦ ਸਨ। ਇਸ ਦੌਰਾਨ ਤਰੁਣ ਚੁਘ ਨੇ ਕੇਂਦਰੀ ਮੰਤਰੀ ਕਿਸ਼ਨ ਰੈੱਡੀ ਨੂੰ ਮੰਦਰ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮੰਦਰ ਦੇ ਆਲੇ-ਦੁਆਲੇ ਵਿਕਾਸ ਲਈ ‘ਪ੍ਰਸ਼ਾਦ’ ਯੋਜਨਾ ਲਾਗੂ ਕੀਤੀ ਜਾਵੇ। ਮੰਤਰੀ ਨੇ ਤਰੁਣ ਚੁਘ ਅਤੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਉਨ੍ਹਾਂ ਦੇ ਮੰਤਰਾਲੇ ਦੀ ਇਕ ਉੱਚ ਪੱਧਰੀ ਟੀਮ ਇਸ ਯੋਜਨਾ ਤਹਿਤ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਨ ਲਈ ਮੰਦਰ ਕੰਪਲੈਕਸ ਦਾ ਦੌਰਾ ਕਰੇਗੀ।

ਇਹ ਵੀ ਪੜ੍ਹੋ- ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News