84 ’ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਸੰਗਤਾਂ ਨੂੰ ਕਰਵਾਉਣਾ ਸ਼ਲਾਘਾਯੋਗ ਕਦਮ: ਦਾਦੂਵਾਲ

06/07/2022 10:48:54 AM

ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਕਮੇਟੀ ਹਰਿਆਣਾ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਗੁਰਦੁਆਰਾ ਸ਼ਹੀਦ ਭਾਈ ਗੁਰਬਖ਼ਸ਼ ਸਿੰਘ ਵਿਖੇ 6 ਜੂਨ 1984 ’ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਸੰਗਤਾਂ ਦੇ ਸਨਮੁੱਖ ਕੀਤਾ ਗਿਆ ਹੈ, ਦੀ ਸ਼ਲਾਘਾ ਕੀਤੀ। ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਕ ਨਵਾਂ ਉਪਰਾਲਾ ਕੀਤਾ ਗਿਆ ਹੈ। ਉਸ ਦੌਰਾਨ ਹੋਰ ਵੀ ਬਹੁਤ ਯਾਦਗਾਰਾਂ ਸਨ, ਜਿਨ੍ਹਾਂ ਨੂੰ ਸੰਗਤਾਂ ਦੇ ਸਨਮੁੱਖ ਕੀਤਾ ਜਾਣਾ ਚਾਹੀਦਾ ਹੈ।

ਭਾਈ ਦਾਦੂਵਾਲ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸੇ ਤਰ੍ਹਾਂ ਹੀ ਸਿੱਖ ਏਜੰਡਿਆਂ ਨੂੰ ਸਮਝਦੇ ਹੋਏ ਆਪਣੀ ਸਹਿਮਤੀ ਜਤਾਉਣ ਤਾਂ ਜੋ ਅੱਗੇ ਤੋਂ ਇਸ ਦਿਹਾੜੇ ਨੂੰ ਸਿੱਖ ਕੌਮ ਵਲੋਂ ਇਕ ਝੰਡੇ ਥੱਲੇ ਬਣਾਇਆ ਜਾਵੇ। ਉਨ੍ਹਾਂ ਕਿਹਾ ਹੈ ਕਿ ਇਸ ਦਿਨ ਨਾਲ ਸਿੱਖ ਕੌਮ ਦੀਆਂ ਬਹੁਤ ਸਾਰੀਆਂ ਯਾਦਗਾਰਾਂ ਜੁੜੀਆਂ ਹੋਈਆਂ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਦਿਨ ਜਿੰਨੀਆਂ ਵੀ ਸਿੱਖ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਇਕੱਤਰ ਹੁੰਦੀਆਂ ਹਨ, ਉਹ ਉਸ ਦਿਨ ਨੂੰ ਲੈ ਕੇ ਆਪਣੀਆਂ ਭਾਵਨਾਵਾਂ ਬਾਹਰ ਕੱਢਦੀਆਂ ਹਨ ਬਲਕਿ ਉਸ ਤੋਂ ਉਲਟ ਜੇ ਕੋਈ ਬੋਲਦਾ ਹੈ ਤਾਂ ਸ਼੍ਰੋਮਣੀ ਕਮੇਟੀ ਉਸ ਤੇ ਰੋਕ ਲਗਾ ਸਕਦੀ ਹੈ ਪਰ ਏਜੰਡੇ ’ਤੇ ਬੋਲਣ ਵਾਲੀਆਂ ਜਥੇਬੰਦੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਦੀ ਵੀ ਮਨਾ ਨਹੀਂ ਕਰਨਾ ਚਾਹੀਦਾ ਜਾਂ ਫਿਰ ਸ਼੍ਰੋਮਣੀ ਕਮੇਟੀ ਦੱਸੇ ਕਿ ਸਹੀ ਏਜੰਡਾ ਕੀ ਹੈ।


rajwinder kaur

Content Editor

Related News