ਬੇਅਦਬੀ ’ਤੇ ਕ੍ਰਿਸ਼ਚੀਅਨ ਪਰਿਵਾਰ ਤੋਂ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਭੇਜਿਆ
Sunday, Sep 15, 2024 - 01:31 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਵਾਈਟ ਐਵੀਨਿਊ ਇਕ ਕੋਠੀ ਵਿਖੇ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਭਾਈ ਬਲਬੀਰ ਸਿੰਘ ਮੁਛਲ ਅਤੇ ਭਾਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵਾਈਟ ਐਵੀਨਿਊ ਵਿਖੇ ਇਕ ਕੋਠੀ ’ਚ ਕ੍ਰਿਸ਼ਚੀਅਨ ਪਰਿਵਾਰ ਵੱਲੋਂ ਆਪਣੇ ਘਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਹੈ, ਜਿਸ ਦੀ ਸਾਂਭ-ਸੰਭਾਲ ਨਹੀਂ ਕੀਤੀ ਜਾ ਰਹੀ ਸੀ। ਜਦੋਂ ਉਨ੍ਹਾਂ ਆਪਣੀ ਟੀਮ ਦੇ ਨਾਲ ਉਥੇ ਜਾ ਕੇ ਦੇਖਿਆ ਤਾਂ ਗੁਰੂ ਸਾਹਿਬ ਦੇ ਰੁਮਾਲਿਆਂ ਅਤੇ ਹੋਰ ਨਜ਼ਦੀਕ ਪਏ ਕੰਬਲਾਂ ’ਤੇ ਬਹੁਤ ਹੀ ਜ਼ਿਆਦਾ ਘੱਟਾ ਮਿੱਟੀ ਪਿਆ ਹੋਇਆ ਸੀ ਅਤੇ ਉਥੇ ਇਕ ਔਰਤ ਨੰਗੇ ਸਿਰ ਆਪਣੇ ਕੰਮਕਾਜ ਕਰ ਰਹੀ ਸੀ।
ਇਹ ਵੀ ਪੜ੍ਹੋ- 13 ਸਾਲਾ ਕੁੜੀ ਨਾਲ ਗੁਆਂਢ 'ਚ ਰਹਿੰਦੇ 2 ਮੁੰਡਿਆਂ ਨੇ ਕੀਤਾ ਜਬਰ-ਜ਼ਿਨਾਹ, ਵੀਡੀਓ ਬਣਾ ਕੇ ਕਰ 'ਤੀ ਵਾਇਰਲ
ਇਸ ਸਬੰਧੀ ਉਨ੍ਹਾਂ ਵੱਲੋਂ ਨਜ਼ਦੀਕੀ ਪੁਲਸ ਸਟੇਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੂਚਨਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੂਰਨ ਮਰਿਆਦਾ ਤਹਿਤ ਗੁਰਦੁਆਰਾ ਸੀ ਰਾਮਸਰ ਵਿਖੇ ਭੇਜਿਆ ਗਿਆ ਹੈ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਬੇਅਦਬੀ ਕਰਨ ਵਾਲੇ ਪਰਿਵਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇ ।
ਇਹ ਵੀ ਪੜ੍ਹੋ- ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8