ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਨਿਵਾਸ ''ਚ ਮੁਰੰਮਤ ਦਾ ਕਾਰਜ ਸ਼ੁਰੂ

07/01/2020 12:40:16 AM

ਅੰਮ੍ਰਿਤਸਰ, -(ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸ੍ਰੀ ਗੁਰੂ ਹਰਿਗੋਬਿੰਦ ਨਿਵਾਸ ਵਿਖੇ ਬਾਥਰੂਮਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਇਸ ਕਾਰਜ ਦੀ ਰਸਮੀ ਆਰੰਭਤਾ ਕੀਤੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਬਣੇ ਇਸ ਨਿਵਾਸ ਦੇ ਬਾਥਰੂਮ ਮੁਰੰਮਤ ਹੋਣ ਵਾਲੇ ਹਨ, ਕਿਉਂਕਿ ਇਹ ਨਿਵਾਸ ਲੰਮਾ ਸਮਾਂ ਪਹਿਲਾਂ ਬਣਿਆ ਸੀ।

ਉਨ੍ਹਾਂ ਕਿਹਾ ਕਿ ਇਸ ਦੀ ਕਾਰ ਸੇਵਾ ਬਾਬਾ ਦਿਲਬਾਗ ਸਿੰਘ ਗੁਰਦੁਆਰਾ ਲੋਹ ਲੰਗਰ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਨੀਕਰਨ ਕਰਨ ਉਪਰੰਤ ਜਲਦ ਹੀ ਇਹ ਸਰਾਂ ਵਿਚ ਫਿਰ ਸੰਗਤ  ਨੂੰ ਸੇਵਾਵਾਂ ਦੇਣ ਲਈ ਤਿਆਰ ਹੋਵੇਗੀ। ਇਸ ਮੌਕੇ ਭਾਈ ਲੌਂਗੋਵਾਲ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਵੀ ਦਿੱਤੇ ਗਏ। ਇਸ ਸਮੇਂ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਸ. ਹਰਭਜਨ ਸਿੰਘ ਮਸਾਣਾਂ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਕਾਰਸੇਵਾ ਵਾਲੇ ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਅਮਰ ਸਿੰਘ ਬੜੋਲੀ, ਬਾਬਾ ਬਿੱਟੂ ਸਿੰਘ ਆਦਿ ਮੌਜੂਦ ਸਨ।

Deepak Kumar

This news is Content Editor Deepak Kumar