ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 4 ਮਾਰਚ ਨੂੰ ਸਜਾਇਆ ਜਾਵੇਗਾ ਹੋਲਾ ਮਹੱਲਾ
Monday, Feb 16, 2026 - 10:58 AM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 4 ਮਾਰਚ, ਬੁੱਧਵਾਰ ਨੂੰ ਹੋਲਾ ਮਹੱਲਾ ਸਜਾਇਆ ਜਾਵੇਗਾ। ਸਭਾ ਦੇ ਪ੍ਰਧਾਨ ਪ੍ਰੋ. ਇੰਦਰਜੀਤ ਸਿੰਘ ਗਗੋਆਣੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਜਨਰਲ ਸਕੱਤਰ ਹਰਮਨਜੀਤ ਸਿੰਘ ਨੇ ਮੀਟਿੰਗ ਦੇ ਏਜੰਡੇ ਪੜ੍ਹੇ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ।
ਇਹ ਵੀ ਪੜ੍ਹੋ- ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ ਦੀ ਸੋਹਣੀ ਸੁਨੱਖੀ ਨੂੰਹ
ਪ੍ਰਧਾਨ ਪ੍ਰੋ. ਇੰਦਰਜੀਤ ਸਿੰਘ ਗਗੋਆਣੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 4 ਮਾਰਚ ਨੂੰ ਦੁਪਹਿਰ 12 ਵਜੇ ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਹਰਿਮੰਦਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਵਿੱਚ ਸੂਰਬੀਰਤਾ, ਅਣਖ ਅਤੇ ਸਿੱਖੀ ਜਜ਼ਬਾ ਪੈਦਾ ਕਰਨ ਲਈ ਹੋਲੇ ਮਹੱਲੇ ਦੀ ਰੀਤ ਆਰੰਭੀ ਸੀ, ਜਿਸ ਕਾਰਨ 'ਲੋਕਾਂ ਦੀ ਹੋਲੀ ਤੇ ਖ਼ਾਲਸੇ ਦਾ ਹੋਲਾ' ਦਾ ਵਾਕ ਪ੍ਰਚਲਤ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12 ਲੋਕ ਜ਼ਖਮੀ
ਉਨ੍ਹਾਂ ਦੱਸਿਆ ਕਿ 4 ਮਾਰਚ ਨੂੰ ਦੁਪਹਿਰ 12 ਵਜੇ ਅਰਦਾਸ ਉਪਰੰਤ ਇਤਿਹਾਸਕ ਸੁਰਮਈ ਨਿਸ਼ਾਨ ਸਾਹਿਬਾਂ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਹੱਲਾ ਆਰੰਭ ਹੋਵੇਗਾ। ਇਸ ਵਿੱਚ ਸ਼ਬਦੀ ਜਥੇ, ਬੈਂਡ, ਨਰਸਿੰਘੇ ਅਤੇ ਗੱਤਕਾ ਪਾਰਟੀਆਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼ਾਮਲ ਹੋਣਗੀਆਂ। ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ
ਇਸ ਮੌਕੇ ਹਰਜੀਤ ਸਿੰਘ ਸਚਦੇਵਾ, ਰਵਿੰਦਰਜੀਤ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਅੜੀ, ਗੁਰਦੀਪ ਸਿੰਘ ਸਲੂਜਾ, ਹਰਿੰਦਰਪਾਲ ਸਿੰਘ ਭੁੱਲਰ, ਸੁਖਦੇਵ ਸਿੰਘ ਸੰਧਾਵਾਲੀਆ, ਤਜਿੰਦਰ ਸਿੰਘ, ਜਸਮੀਤ ਸਿੰਘ ਸੰਨੀ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਮੰਜਲ, ਚਰਨਜੀਤ ਸਿੰਘ, ਜਸਵਿੰਦਰ ਸਿੰਘ, ਮਨਿੰਦਰ ਸਿੰਘ, ਜਤਿੰਦਰ ਸਿੰਘ ਬਹਿਲ, ਗੁਰਿੰਦਰ ਸਿੰਘ ਢੀਂਗਰਾ ਅਤੇ ਗੋਪਾਲ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- 'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ : ਹਰਸਿਮਰਤ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
