ਬਟਾਲਾ ਤੋਂ ਬਾਅਦ ਹੁਣ ਸ੍ਰੀ ਹਰਗੋਬਿੰਦਪੁਰ ਵਿਖੇ ਅਣਪਛਾਤਿਆਂ ਨੇ ਸੁਨਿਆਰੇ ਦੀ ਦੁਕਾਨ ’ਤੇ ਚਲਾਈਆਂ ਗੋਲੀਆਂ

Friday, Jul 26, 2024 - 05:25 PM (IST)

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ): ਜਿਥੇ ਬੀਤੇ ਕੱਲ੍ਹ ਬਟਾਲਾ ਦੇ ਇਕ ਸੁਨਿਆਰੇ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਗੋਲੀਆਂ ਚਲਾ ਕੇ ਫਰਾਰ ਹੋ ਗਏ ਸਨ, ਉਥੇ ਨਾਲ ਹੀ ਅੱਜ ਤੀਜੇ ਦਿਨ ਲਗਾਤਾਰ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਮੇਨ ਬਾਜ਼ਾਰ ਵਿਚ ਸਥਿਤ ਇਕ ਸੁਨਿਆਰੇ ਦੀ ਦੁਕਾਨ ’ਤੇ ਵੀ ਅਣਪਛਾਤਿਆਂ ਵਲੋਂ ਗੋਲੀਆਂ ਚਲਾ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਮੇਨ ਬਜ਼ਾਰ ਵਿੱਚ ਦੇਸਰਾਜ ਗੋਲਡ ਸਮਿਥ ਦੀ ਦੁਕਾਨ ’ਤੇ ਕਰੀਬ 11 ਵਜੇ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ ਜੋ ਦੁਕਾਨ ਦੇ ਬਾਹਰ ਲੱਗੇ ਸੀਸ਼ੇ ਵਿੱਚ ਵੱਜੀ, ਜਿਸ ਨਾਲ ਦੁਕਾਨ ਦਾ ਸ਼ੀਸ਼ਾ ਚਕਨਾਚੂਰ ਹੋ ਗਿਆ ਪਰ ਕਿਸੇ ਪ੍ਰਕਾਰ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਦੁਕਾਨ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਦੋ ਵਿਅਕਤੀ ਮੂੰਹ ਬੰਨ੍ਹ ਕੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਦੁਕਾਨ ’ਤੇ ਦੋ ਫਾਇਰ ਕਰਕੇ ਭੱਜ ਜਾਂਦੇ ਹਨ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਕੁੱਝ ਦਿਨ ਪਹਿਲਾਂ ਕਿਸੇ ਵਿਅਕਤੀ ਦਾ ਫੋਨ ਆਇਆ ਸੀ ਜੋ ਪੈਸਿਆਂ ਦੀ ਮੰਗ ਕਰ ਰਿਹਾ ਸੀ ਜਿਸ ਨੂੰ ਪੂਰਾ ਨਹੀਂ ਕੀਤਾ ਗਿਆ ਸੀ, ਬਲਕਿ ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ। ਉਧਰ ਦੂਜੇ ਪਾਸੇ ਗੋਲੀ ਚੱਲਣ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਜ਼ਿਕਰ ਯੋਗ ਹੈ ਕਿ ਬਟਾਲਾ ਨਾਲ ਸੰਬੰਧਿਤ ਵੱਖ-ਵੱਖ ਥਾਵਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕ ਸਹਿਮ ਵਿੱਚ ਦਿਖਾਈ ਦੇ ਰਹੇ ਹਨ ਅਤੇ ਚਾਰੇ ਪਾਸੇ ਅਜਿਹੀਆਂ ਘਟਨਾਵਾਂ ਵਾਪਰਨ ਨੂੰ ਲੈ ਕੇ ਪੁਲਸ ਜ਼ਿਲ੍ਹਾ ਬਟਾਲਾ ਦੇ ਉੱਪਰ ਸਵਾਲੀਆ ਚਿੰਨ ਖੜੇ ਹੋ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

ਉਧਰ ਦੂਜੇ ਪਾਸੇ ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਐੱਸ. ਐੱਚ. ਓ. ਨਿਰਮਲ ਸਿੰਘ ਦੇ ਵੱਲੋਂ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਉਹਨਾਂ ਕਿਹਾ ਕਿ ਆਸ ਪਾਸ ਲੱਗੇ ਸੀ. ਸੀ. ਟੀ. ਵੀ.  ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਦੁਕਾਨ ਮਾਲਕ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News