ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ

08/14/2023 12:47:22 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ)- ਦਿੱਲੀ ਕਿਸਾਨੀ ਅੰਦੋਲਨ ਵਿੱਚ ਸਰਕਾਰ ਨਾਲ ਆਪਣਾ ਲੋਹਾ ਮਨਵਾਉਣ ਵਾਲੇ ਕਿਸਾਨ ਨੇਤਾ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਘਟਨਾ: ਸੁੱਖਾਂ ਸੁੱਖ ਮੰਗਿਆ 3 ਸਾਲਾ ਪੁੱਤ ਸ਼ਰੇਆਮ ਅਗਵਾ, ਅਲਰਟ ਜਾਰੀ

ਇਸ ਮੌਕੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਹੜ੍ਹ ਕਾਰਨ ਜੋ ਨੁਕਸਾਨ ਹੋਇਆ ਹੈ, ਇਸ ਵਾਸਤੇ ਮੰਦਿਰਾਂ, ਗੁਰਦੁਆਰਿਆਂ 'ਚ ਅਰਦਾਸ ਕਰ ਰਹੇ ਕਿ ਪਰਮਾਤਮਾ ਇਨ੍ਹਾਂ ਆਫ਼ਤਾਂ ਤੋਂ ਦੂਰ ਰੱਖੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਸਭ 'ਤੇ ਮਿਹਰ ਹੈ। ਉਨ੍ਹਾਂ ਮਣੀਪੁਰ ਦੀ ਘਟਨਾ 'ਤੇ ਕਿਹਾ ਕਿ ਇਹ ਸਰਕਾਰ ਦੀ ਸੋਚੀ ਸਮਝੀ ਸਾਜਿਸ਼ ਹੈ, ਸਰਕਾਰ ਜਗ੍ਹਾ-ਜਗ੍ਹਾ 'ਤੇ ਜਾ ਕੇ ਲੋਕਾਂ ਨੂੰ ਆਪਸ 'ਚ ਲੜਾਉਣ ਦਾ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਦੀਨਾਨਗਰ ਵਿਖੇ ਭਾਰਤੀ ਸਰਹੱਦ ਖੇਤਰ 'ਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਾ BSF ਨੇ ਕੀਤਾ ਢੇਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 

 

Shivani Bassan

This news is Content Editor Shivani Bassan