ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ

07/10/2022 1:02:11 PM

ਅੰਮ੍ਰਿਤਸਰ (ਗੁਰਿੰਦਰ ਸਾਗਰ, ਸਰਬਜੀਤ) - ਸੱਚਖੰਡ ਸ੍ਰੀ ਦਰਬਾਰ ਸਾਹਿਬ ਜਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ। ਕੇਂਦਰੀ ਮੰਤਰੀ  ਅਰਜੁਨ ਰਾਮ ਮੇਘਵਾਲ ਵੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਨ। ਇਥੇ ਆ ਕੇ ਉਨ੍ਹਾਂ ਦੇ ਮਨ ਨੂੰ ਵੱਖਰਾ ਹੀ ਸਕੂਨ ਮਿਲਦਾ ਹੈ। ਉਨ੍ਹਾਂ ਮੱਥਾ ਟੇਕਦੇ ਹੋਏ ਪੰਜਾਬ ਦੇ ਭਲੇ ਦੀ ਅਰਦਾਸ ਵੀ ਕੀਤੀ।

ਪੜ੍ਹੋ ਇਹ ਵੀ ਖ਼ਬਰ:  ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ

rajwinder kaur

This news is Content Editor rajwinder kaur