ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ CM ਭਗਵੰਤ ਮਾਨ ਦੀ ਭੈਣ

05/05/2022 5:00:49 PM

ਅੰਮ੍ਰਿਤਸਰ (ਗੁਰਿੰਦਰ ਸਾਗਰ,ਸਰਬਜੀਤ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਸ੍ਰੀ ਦਰਬਾਰ ਸਾਹਿਬ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਭਰਾ ਨੂੰ ਜੋ ਜ਼ਿੰਮੇਵਾਰੀਆਂ ਦਿੱਤੀਆਂ ਹਨ ਅਤੇ ਲੋਕਾਂ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਮੈਂ ਅਰਦਾਸ ਕਰਦੀ ਹਾਂ ਕਿ ਉਨ੍ਹਾਂ ਨੂੰ ਜਲਦ ਪੂਰਾ ਕਰਨ। 

ਪੜ੍ਹੋ ਇਹ ਵੀ ਖ਼ਬਰ: ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

PunjabKesari

ਪ੍ਰਮਾਤਮਾ ਉਨ੍ਹਾਂ ਦੇ ਭਰਾ ਭਗਵੰਤ ਮਾਨ ਨੂੰ ਤੰਦਰੁਸਤੀ ਬਖਸ਼ਣ ਤਾਂ ਜੋ ਉਨ੍ਹਾਂ ਨੂੰ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਦਾ ਉਸ ਨੂੰ ਬਲ ਮਿਲ ਸਕੇ। ਉਨ੍ਹਾਂ ਕਿਹਾ ਕਿ ਜਿਹੜੀਆਂ ਆਸਾਂ ਅਤੇ ਉਮੀਦਾਂ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਤੋਂ ਲਗਾਈਆਂ ਹੋਈਆਂ ਸਨ ਉਹ ਆਸਾਂ-ਉਮੀਦਾਂ ਹੁਣ ਆਮ ਆਦਮੀ ਪਾਰਟੀ ਪੂਰਾ ਕਰੇਗੀ।  

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ


rajwinder kaur

Content Editor

Related News