ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

Friday, May 30, 2025 - 12:37 PM (IST)

ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

ਅੰਮ੍ਰਿਤਸਰ- ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਤਹਿਤ  ਅੰਮ੍ਰਿਤਸਰ ਸ੍ਰੀ ਦਰਬਰ ਸਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦੇਸ਼ ਭਰ ਤੋਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਦੇ ਚਾਰੇ ਪਾਸੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੋਸਾਇਟੀਆਂ ਦੇ ਸਹਿਯੋਗ ਨਾਲ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

PunjabKesari

PunjabKesari

ਇਸ ਪਵਿੱਤਰ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਵਿਚ ਠੰਡੇ ਮਿੱਠੇ ਜਲ ਦੀਆਂ ਵੱਖ-ਵੱਖ ਥਾਵਾਂ ’ਤੇ ਛਬੀਲਾਂ ਅਤੇ ਪਕਵਾਨਾਂ ਦੇ ਲੰਗਰ ਲਗਾਏ ਜਾ ਰਹੇ ਹਨ, ਜੋ ਅੱਜ ਸਾਰਾ ਦਿਨ ਜਾਰੀ ਰਹਿਣਗੇ। 

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਆਉਣ ਵਾਲੀ ਸੰਗਤ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦਾਂ ਦੇ ਸਰਤਾਜ ਵੀ ਕਿਹਾ ਜਾਂਦਾ ਹੈ । ਅੱਜ ਦੇ ਦਿਨ ਜਗ੍ਹਾ ਜਗ੍ਹਾ ਛਬੀਲ ਵੀ ਲਗਾਈਆਂ ਜਾਂਦੀਆਂ ਹਨ । ਅੱਜ ਦੇ ਦਿਨ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਆਏ ਹਨ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News