ਜਗਤ ਜੋਤੀ ਰਾਣੀ ਕਾ ਬਾਗ ਵਿਖੇ ਨਵੇਂ ਵਿੱਦਿਅਕ ਪੱਧਰ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕਰਵਾਈ
Sunday, Mar 10, 2024 - 10:16 PM (IST)
ਅੰਮ੍ਰਿਤਸਰ (ਸਰਬਜੀਤ)- ਸਥਾਨਕ ਜਗਤ ਜੋਤੀ ਸੀ. ਸਕੈਂਡਰੀ ਸਕੂਲ ਵਿਖੇ ਵਿਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਕੂਲ ਰਾਣੀ ਕਾ ਬਾਗ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸਾਬਕਾ ਡਿਪਟੀ ਸੀ.ਐੱਮ. ਓ.ਪੀ. ਸੋਨੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਦੌਰਾਨ ਰਾਗੀ ਜਥਿਆਂ ਵੱਲੋਂ ਰਸ ਭਿੰਨੀ ਬਾਣੀ ਦਾ ਕੀਰਤਨ ਕਰਕੇ ਆਈ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ ਗਿਆ, ਜਿਸ ਕਾਰਨ ਖੁਸ਼ੀ ਦੇ ਆਲਮ ਵਿੱਚ ਆਏ ਵਿਦਿਆਰਥੀਆਂ ਅਤੇ ਮਾਪਿਆਂ ਨੇ ਹਾਜ਼ਰੀ ਲਗਵਾਈ ਅਤੇ ਪਰਮਾਤਮਾ ਦੀ ਭਗਤੀ ਦਾ ਆਨੰਦ ਮਾਣਿਆ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਵੇਗੀ ਗੜ੍ਹੇਮਾਰੀ ਤੇ ਆਏਗਾ ਤੂਫ਼ਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ (ਵੀਡੀਓ)
ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਕੌਂਸਲਰ ਵਿਕਾਸ ਸੋਨੀ ਤੇ ਹੋਰਨਾਂ ਆਈਆਂ ਸ਼ਖਸ਼ੀਅਤਾਂ ਨੂੰ ਡਾਇਰੈਕਟਰ ਮੁਕੇਸ਼ ਪੁਰੀ, ਵਨੀਤਾ ਪੁਰੀ, ਅਭਿਸ਼ੇਕ ਪੁਰੀ, ਖੁਸ਼ਬੂ ਪੁਰੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਜੇ. ਐੱਸ. ਨਾਗਪਾਲ, ਸੁਭਾਸ਼ ਵਿੱਜ, ਰਮਾ ਕੱਕੜ, ਸੁਮਿਤ ਪੁਰੀ, ਰੀਤੂ ਪੁਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਮੁੱਖ ਮਹਿਮਾਨ ਨੇ ਸਾਲਾਨਾ ਇਮਤਿਹਾਨਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਮੁਕੇਸ਼ ਪੁਰੀ ਨੇ ਸ਼ੁਭ ਮੌਕੇ 'ਤੇ ਆਉਣ ਲਈ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e