ਐੱਸ. ਐੱਸ. ਪੀ. ਬਟਾਲਾ ਨੇ ਦੇਰ ਰਾਤ ਥਾਣਿਆਂ ’ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Friday, Dec 20, 2024 - 12:13 PM (IST)
ਬਟਾਲਾ (ਬੇਰੀ) : ਬੀਤੀ ਰਾਤ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਨੇ ਪੁਲਸ ਜ਼ਿਲਾ ਬਟਾਲਾ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦਾ ਜਾਇਜ਼ਾ ਲਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡਿਊਟੀ ’ਤੇ ਤਾਇਨਾਤ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਐੱਸ. ਐੱਸ. ਪੀ. ਬਟਾਲਾ ਨੇ ਥਾਣਿਆਂ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਵੀ ਜਾਇਜ਼ਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ’ਚ ਸੁਰੱਖਿਆ ਪ੍ਰਬੰਧਾਂ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਜਾਇਜ਼ਾ ਲਿਆ ਅਤੇ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰ ਕੇ ਸਲਾਖਾਂ ਪਿੱਛੇ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਥੇ ਪੁਲਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਦਿਨ-ਰਾਤ ਇਕ ਕਰ ਰਿਹਾ ਹੈ, ਉੱਥੇ ਹੀ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਇਲਾਕੇ ’ਚ ਅਮਨ-ਸਾਂਤੀ ਬਰਕਰਾਰ ਰੱਖਣ ਲਈ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ।
ਇਹ ਵੀ ਪੜ੍ਹੋ- 21 ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਫੈਕਟਰੀਆਂ ’ਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਚੀਜ਼ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਅਤੇ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8