ਨਵ-ਨਿਯੁਕਤ SSP ਵਿਜੀਲੈਂਸ ਪਰਮਾਲ ਸਿੰਘ ਅੱਜ ਸੰਭਾਲਣਗੇ ਅਹੁਦਾ

07/23/2019 1:07:26 AM

ਅੰਮ੍ਰਿਤਸਰ,(ਸੰਜੀਵ): ਪੰਜਾਬ ਸਰਕਾਰ ਵੱਲੋਂ ਤਾਇਨਾਤ ਐੱਸ. ਐੱਸ. ਪੀ. ਵਿਜੀਲੈਂਸ ਪਰਮਪਾਲ ਸਿੰਘ ਗਾਂਧੀ ਅੱਜ ਆਪਣਾ ਕਾਰਜਭਾਰ ਸੰਭਾਲਣਗੇ। ਉਨ੍ਹਾਂ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਇਕ ਵਾਰ ਫਿਰ ਉਨ੍ਹਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਜੋ ਮੌਕਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ, ਉਹ ਉਸ ਨੂੰ ਬਾਖੂਬੀ ਨਿਭਾਉਣਗੇ। ਇਸ ਦੌਰਾਨ ਭ੍ਰਿਸ਼ਟਾਚਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਛੇੜੀ ਜਾਵੇਗੀ। ਜ਼ਿਕਰਯੋਗ ਹੈ ਕਿ ਪਰਮਪਾਲ ਸਿੰਘ ਇਸ ਤੋਂ ਪਹਿਲਾਂ ਏ. ਡੀ. ਸੀ. ਪੀ. ਅੰਮ੍ਰਿਤਸਰ ਤੇ ਡੀ. ਸੀ. ਪੀ. ਅੰਮ੍ਰਿਤਸਰ ਦੇ ਅਹੁਦੇ 'ਤੇ ਸੇਵਾ ਨਿਭਾਉਣ ਤੋਂ ਬਾਅਦ ਐੱਸ. ਐੱਸ. ਪੀ. ਦਿਹਾਤੀ ਅੰਮ੍ਰਿਤਸਰ ਰਹਿ ਚੁੱਕੇ ਹਨ।


Related News