ਡੇਢ ਘੰਟੇ ਦੀ ਭਾਰੀ ਬਰਸਾਤ ਕਾਰਨ ਕਿਸਾਨਾਂ ਦੀ ਖੜ੍ਹੀ ਫਸਲ ਗਲੀਚੇ ਵਾਂਗ ਵਿਛੀ, ਮੁਆਵਜ਼ੇ ਦੀ ਕੀਤੀ ਮੰਗ

Saturday, Sep 28, 2024 - 12:34 PM (IST)

ਬਟਾਲਾ (ਸਾਹਿਲ): ਸ਼ੁੱਕਰਵਾਰ ਪਏ ਡੇਢ ਘੰਟੇ ਦੇ ਭਾਰੀ ਮੀਂਹ ਕਾਰਨ ਪਿੰਡ ਨਾਥਪੁਰ ਅਤੇ ਆਸ ਪਾਸ ਦੇ ਪਿੰਡਾਂ ਦੇ ਵਿਚ ਝੋਨੇ ਦੀ ਫਸਲ ਨੂੰ ਤਬਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਨਾਥਪੁਰ ਤੋਂ ਬਲਕਾਰ ਸਿੰਘ ਨੇ ਦੱਸਿਆ ਕਿ ਇਸ ਬਰਸਾਤ ਦੇ ਕਾਰਨ ਉਸ ਦੀ 5 ਏਕੜ ਝੋਨੇ ਦੀ ਫਸਲ ਖਰਾਬ ਹੋ ਚੁੱਕੀ ਹੈ ਅਤੇ ਇਸੇ ਤਰ੍ਹਾਂ ਹੀ ਭੁਪਿੰਦਰ ਸਿੰਘ ਦੀ 4 ਏਕੜ ਅਤੇ ਸਿਕੰਦਰ ਸਿੰਘ ਦੀ 3 ਏਕੜ ਅਤੇ ਅਵਤਾਰ ਸਿੰਘ ਦੀ 2 ਏਕੜ ਫਸਲ ਬਰਸਾਤ ਦੇ ਕਾਰਨ ਤਬਾਹ ਹੋ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਉਨ੍ਹਾਂ ਦੱਸਿਆ ਕਿ ਮੀਂਹ ਪੈਣ ਤੋਂ ਬਾਅਦ ਕਾਫੀ ਘੰਟਿਆਂ ਤੱਕ ਪੈਲੀਆਂ ਦੇ ਵਿਚ ਪਾਣੀ ਜਮ੍ਹਾ ਸੀ, ਜਿਸ ਕਾਰਨ ਝੋਨੇ ਦੀ ਫਸਲ ਜਿੱਥੇ ਖਰਾਬ ਹੋਈ ਹੈ, ਉੱਥੇ ਹੀ ਪਰਾਲੀ ਵੀ ਕਾਫੀ ਹੱਦ ਤੱਕ ਖਰਾਬ ਹੋ ਚੁੱਕੀ ਹੈ। ਇਸ ਤੋਂ ਇਲਾਵਾ ਫਸਲ ਦੇ ਜ਼ਮੀਨ ’ਤੇ ਵਿਛ ਜਾਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਬਰਸਾਤ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ

ਇਸ ਤੋਂ ਇਲਾਵਾ ਤੇਜ਼ ਹਨੇਰੀ, ਝੱਖੜ ਤੇ ਮੀਂਹ ਨੇ ਜਿੱਥੇ ਝੋਨੇ ਦੀ ਫਸਲ ਨੂੰ ਪੈਲੀਆਂ ’ਚ ਚਾਦਰ ਵਾਂਗ ਵਿਛਾ ਦਿੱਤਾ, ਉਥੇ ਹੀ ਕਮਾਦ ਦੀ ਫਸਲ ਵੀ ਚਾਦਰ ਵਾਂਗ ਪੈਲੀਆਂ ਦੇ ਵਿਚ ਵਿਛਣ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਕੱਤਰ ਕਿਸਾਨਾਂ ਨੇ ਸੰਬੰਧਿਤ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਕੋਲੋਂ ਖਰਾਬ ਹੋਈ ਝੋਨੇ ਦੀ ਫਸਲ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਇਕ ਦੋ ਹੋਰ ਬਰਸਾਤਾਂ ਅਜਿਹੀਆਂ ਹੋ ਗਈਆਂ ਤਾਂ ਕਿਸਾਨਾਂ ਦਾ ਲੱਖਾਂ ਰੁਪਏ ਦਾ ਹੋਰ ਭਾਰੀ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News