ਸਟੇਟ ਬੈਂਕ ਆਫ਼ ਇੰਡੀਆ ''ਚ 4.20 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਨਾਮਜ਼ਦ

Tuesday, May 27, 2025 - 01:51 PM (IST)

ਸਟੇਟ ਬੈਂਕ ਆਫ਼ ਇੰਡੀਆ ''ਚ 4.20 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਨਾਮਜ਼ਦ

ਗੁਰਦਾਸਪੁਰ(ਹਰਮਨ)-ਸਟੇਟ ਬੈਂਕ ਆਫ਼ ਇੰਡੀਆ ਮੇਨ ਬ੍ਰਾਂਚ ਤਿੱਬੜੀ ਰੋਡ ਗੁਰਦਾਸਪੁਰ ਵਿੱਚ ਜਾਅਲਸਾਜ਼ੀ ਅਤੇ ਧੋਖਾਧੜੀ ਰਾਹੀਂ 4,20,000/- ਰੁਪਏ ਕਢਵਾ ਕੇ ਠੱਗੀ ਮਾਰਨ ਦੇ ਦੋਸ਼ਾਂ ਹੇਠ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਹਿੰਦਰ ਕੌਰ ਪਤਨੀ ਲੇਟ ਮਹਿੰਦਰ ਸਿੰਘ ਵਾਸੀ ਸਰਜੇਚੱਕ ਨੇ ਦੱਸਿਆ ਕਿ ਪਰਗਟ ਸਿੰਘ ਅਤੇ ਪਰਮਿੰਦਰ ਕੌਰ ਨੇ ਇੱਕ ਸਾਜ਼ਿਸ਼ ਤਹਿਤ 1 ਅਗਸਤ 2024 ਨੂੰ ਸਟੇਟ ਬੈਂਕ ਆਫ਼ ਇੰਡੀਆ ਮੇਨ ਬ੍ਰਾਂਚ ਤਿੱਬੜੀ ਰੋਡ ਗੁਰਦਾਸਪੁਰ ਵਿਖੇ ਦਰਖਾਸਤ ਕਰਤਾ ਦੀ ਚੈੱਕ ਬੁੱਕ ਵਿੱਚੋਂ ਕੁਝ ਚੈੱਕ ਚੋਰੀ ਕਰ ਲਏ।

ਇਹ ਵੀ ਪੜ੍ਹੋ- ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ

ਇਨ੍ਹਾਂ ਉਕਤ ਵਿਅਕਤੀਆਂ ਨੇ ਚੋਰੀ ਕੀਤੇ ਗਏ ਚੈੱਕਾਂ ਦੀ ਵਰਤੋਂ ਬੈਂਕਾਂ ਵਿੱਚ ਕੀਤੀ ਅਤੇ ਬੈਂਕਾਂ ਵਿੱਚ ਆਪਣੀ ਫੋਟੋ ਵਾਲੇ ਜਾਅਲੀ ਆਧਾਰ ਕਾਰਡ ਦੀ ਕਾਪੀ ਦੀ ਵਰਤੋਂ ਕਰਕੇ ਬੈਂਕ ਅਧਿਕਾਰੀਆਂ ਨੂੰ ਗੁਮਰਾਹ ਕੀਤਾ। ਇਸ ਤਰ੍ਹਾਂ ਉਨ੍ਹਾਂ ਨੇ ਜਾਅਲਸਾਜ਼ੀ ਅਤੇ ਧੋਖਾਧੜੀ ਕਰਕੇ ਵੱਖ-ਵੱਖ ਮਿਤੀਆਂ ਨੂੰ ਕੁੱਲ 4,20,000/- ਰੁਪਏ ਕਢਵਾ ਕੇ ਠੱਗੀ ਮਾਰੀ ਹੈ।ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News