ਸੂਬਾ ਕਮੇਟੀ ਵੱਲੋਂ ‘ਆਪ’ ਦੇ 24 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ, ਡਾ: ਨਿੱਜਰ ਦਾ ਨਾਂ ਵੀ ਸ਼ਾਮਲ

Wednesday, Jun 09, 2021 - 05:35 PM (IST)

ਸੂਬਾ ਕਮੇਟੀ ਵੱਲੋਂ ‘ਆਪ’ ਦੇ 24 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ, ਡਾ: ਨਿੱਜਰ ਦਾ ਨਾਂ ਵੀ ਸ਼ਾਮਲ

ਅੰਮ੍ਰਿਤਸਰ (ਅਨਜਾਣ) - ਆਮ ਆਦਮੀ ਪਾਰਟੀ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਦੇ ਦਸਤਖਤਾਂ ਹੇਠ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 24 ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਗਈ ਇਸ ਸੂਚੀ ਵਿੱਚ ਅੰਮ੍ਰਿਤਸਰ ਦੇ ਹਲਕਾ ਦੱਖਣੀ ਦੀ ਜ਼ਿੰਮੇਵਾਰੀ ਸੂਬਾ ਪ੍ਰਧਾਨ ਇੰਡਸਟਰੀ ਐਂਡ ਟਰੇਡ ਵਿੰਗ ਡਾ: ਇੰਦਰਬੀਰ ਸਿੰਘ ਨਿੱਜਰ ਨੂੰ ਸੌਂਪੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ) 

PunjabKesari

ਪੱਤਰਕਾਰਾਂ ਨੂੰ ਸੂਚੀ ਦਿਖਾਉਂਦੇ ਹੋਏ ਡਾ: ਨਿੱਜਰ ਨੇ ਜਿੱਥੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ, ਉਥੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਪ੍ਰਭਾਰੀ ਜਰਨੈਲ ਸਿੰਘ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜਿੰਮੇ ਲੱਗੀ ਹਰ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ 2022 ਦੀਆਂ ਚੋਣਾਂ ‘ਚ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।

ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼


author

rajwinder kaur

Content Editor

Related News