ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਚੋਣ 9 ਜੂਨ 2024 ਨੂੰ ਹੋਵੇਗੀ
Thursday, Apr 18, 2024 - 04:38 PM (IST)
ਪਠਾਨਕੋਟ (ਆਦਿਤਿਆ)- ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਇਕ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਸੂਬਾ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨ ਹਾਜ਼ਰ ਹੋਏ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਗੁਰਦਾਸਪੁਰ ਤੋਂ ‘ਆਪ’ ਦੇ ਉਮੀਦਵਾਰ ਕਲਸੀ ਨੇ ਟੇਕਿਆ ਮੱਥਾ
ਮੀਟਿੰਗ ਦੀ ਕਾਰਵਾਈ ਪੱਤਰਕਾਰਾਂ ਨੂੰ ਯਾਰੀ ਕਰਦੇ ਹੋਏ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ ਅਤੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜ਼ਨ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਗਏ ਫ਼ੈਸਲਿਆਂ ਅਨੁਸਾਰ ਜਥੇਬੰਦੀ ਵੱਲੋਂ ਲਾਏ ਗਏ ਬਕਾਇਆ ਫੰਡ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 30 ਅਪ੍ਰੈਲ ਹੈ। ਤਹਿਸੀਲ ਕਮੇਟੀਆਂ ਦੀਆਂ ਚੋਣਾ 15 ਮਈ ਤੱਕ ਹਰ ਹਾਲਾਤ ਵਿਚ ਕਰਵਾ ਲਈਆਂ ਜਾਣ 'ਤੇ ਫਿਰ ਜ਼ਿਲ੍ਹਾ ਕਮੇਟੀਆਂ ਦੀ ਚੋਣ 30 ਮਈ ਤੱਕ ਹਰ ਹਾਲਾਤ ਵਿਚ ਨੇਪਰੇ ਚਾੜਨੀ ਲਾਜ਼ਮੀ ਹੈ ਅਤੇ ਅਖੀਰ ਵਿੱਚ 9 ਜੂਨ ਨੂੰ ਸੂਬਾ ਪ੍ਰਧਾਨ ਸਮੇਤ ਸੂਬਾ ਕਮੇਟੀ ਦੀ ਚੋਣ ਹੋਵੇਗੀ।
ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ
ਨਾਭਾ ਅਤੇ ਮਹਾਜ਼ਨ ਨੇ ਕਿਹਾ ਕਿ ਸੂਬਾ ਕਮੇਟੀ ਦੀ ਚੋਣ ਦਾ ਸਥਾਨ ਜਲਦੀ ਹੀ ਕੇਡਰ ਨੂੰ ਦੱਸ ਦਿੱਤਾ ਜਾਵੇਗਾ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਕੇ ਪੀ, ਗੁਰਪ੍ਰੀਤ ਸਿੰਘ ਛੰਨਾ ਬਰਨਾਲਾ ,ਜਸਕਰਨ ਸਿੰਘ ਮੁਲਤਾਨੀ ਮੋਹਾਲੀ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰ ਮੌਜੂਦ ਸਨ।
ਇਹ ਵੀ ਪੜ੍ਹੋ- ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8