ਪਰਾਲੀ ਦੀ ਸਾਂਭ ਲਈ ਖੇਤੀ ਮਸ਼ੀਨਰੀ ਸਬਸਿਡੀ ’ਤੇ ਦੇਣ ਲਈ ਸਰਕਾਰ ਨੇ ਅਰਜ਼ੀਆਂ ਦੀ ਕੀਤੀ ਮੰਗ: DC ਦਲਵਿੰਦਰਜੀਤ

Friday, Apr 25, 2025 - 03:49 PM (IST)

ਪਰਾਲੀ ਦੀ ਸਾਂਭ ਲਈ ਖੇਤੀ ਮਸ਼ੀਨਰੀ ਸਬਸਿਡੀ ’ਤੇ ਦੇਣ ਲਈ ਸਰਕਾਰ ਨੇ ਅਰਜ਼ੀਆਂ ਦੀ ਕੀਤੀ ਮੰਗ: DC ਦਲਵਿੰਦਰਜੀਤ

ਗੁਰਦਾਸਪੁਰ (ਵਿਨੋਦ, ਹਰਮਨ)-ਪੰਜਾਬ ਸਰਕਾਰ ਵੱਲੋਂ ਸੂਬੇ ’ਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਫ਼ਸਲੀ ਰਹਿੰਦ-ਖੂੰਹਦ (ਸੀ.ਆਰ.ਐਮ) ਸਕੀਮ ਸਾਲ 2025-26 ਤਹਿਤ ਬਿਨੈ ਪੱਤਰਾਂ ਦੀ ਆਨਲਾਈਨ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ. ਐੱਮ.) ਸਕੀਮ ਤਹਿਤ ਪਰਾਲੀ ਦੇ ਖੇਤ ਦੇ ਅੰਦਰ ਅਤੇ ਖੇਤ ਤੋਂ ਬਾਹਰ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਸਬਸਿਡੀ ’ਤੇ ਦੇਣ ਲਈ ਆਨਲਾਈਨ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ ਸ਼ਾਮ 5 ਵਜੇ ਤੱਕ ਮੰਗੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਆਪਣੀ ਅਰਜ਼ੀ ਸਰਕਾਰੀ ਵੈੱਬਸਾਈਟ ’ਤੇ ਦਰਜ ਕਰਵਾ ਸਕਦੇ ਹਨ। ਇਸ ਸਕੀਮ ਅਧੀਨ ਵੱਖ-ਵੱਖ ਮਸ਼ੀਨਰੀ ਜਿਵੇਂ ਕਿ ਸੁਪਰ ਐੱਸ. ਐੱਮ. ਐੱਸ., ਬੇਲਰ, ਰੈਕ, ਹੈਪੀਸੀਡਰ, ਸੁਪਰਸੀਡਰ, ਸਮਾਰਟਸੀਡ, ਜ਼ੀਰੋ ਟਿੱਲ ਡਰਿੱਲ ਆਦਿ ਸਬਸਿਡੀ ’ਤੇ ਉਪਲੱਬਧ ਕਰਵਾਈ ਜਾਣੀ ਹੈ।

ਇਹ ਵੀ ਪੜ੍ਹੋ- ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਸ੍ਰੀ ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਮਕਸਦ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਰੋਕਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜ਼ਿਲ੍ਹਾ ਗੁਰਦਾਸਪੁਰ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ 199 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਅਤੇ ਇਸ ਸਾਲ ਇਨ੍ਹਾਂ ਘਟਨਾਵਾਂ ਨੂੰ ਜ਼ੀਰੋ ਪੱਧਰ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪੂਰਤੀ ਲਈ ਜ਼ਿਲ੍ਹੇ ਦੇ ਕਿਸਾਨ, ਕਿਸਾਨ ਜਥੇਬੰਦੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ- 25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News