1984 ਦੇ ਫ਼ੌਜੀ ਹਮਲੇ ਸਬੰਧੀ ਯਾਦਗਾਰ ਨੂੰ ਪਲਸਤਰ ਕਰਨ ਦੀਆਂ ਅਫਵਾਹਾਂ 'ਤੇ SGPC ਨੇ ਦਿੱਤਾ ਸਪੱਸ਼ਟੀਕਰਨ

02/02/2023 10:59:34 AM

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੂਨ 1984 ਦੇ ਫ਼ੌਜੀ ਹਮਲੇ ਸਬੰਧੀ ਖ਼ਜ਼ਾਨਾ ਡਿਉੜੀ ਦੇ ਉੱਪਰ ਬਣੀ ਇਕ ਯਾਦਗਾਰ ਨੂੰ ਪਲਸਤਰ ਕਰਨ ਦੀਆਂ ਖ਼ਬਰਾਂ ਦਰਮਿਆਨ ਸ਼੍ਰੋਮਣੀ ਕਮੇਟੀ ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਨੇ  ਇਸ ਸਬੰਧੀ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਪ੍ਰਚਾਰ ਨੂੰ ਗੁਮਰਾਹਕੁੰਨ ਤੇ ਝੂਠਾ ਦੱਸਦਿਆਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਪਾਕਿਸਤਾਨ 'ਚ ਹਿੰਦੂ ਤੇ ਸਿੱਖ ਡਰ ਦੇ ਸਾਏ ਹੇਠ ਰਹਿਣ ਲਈ ਮਜ਼ਬੂਰ : ਪ੍ਰੋ. ਸਰਚਾਂਦ ਸਿੰਘ

PunjabKesari

ਦਰਅਸਲ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇਕ ਖ਼ਬਰ ਪ੍ਰਚਾਰੀ ਜਾ ਰਹੀ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੂਨ 1984 ਦੇ ਫ਼ੌਜੀ ਹਮਲੇ ਸਬੰਧੀ ਖ਼ਜ਼ਾਨਾ ਡਿਉੜੀ 'ਤੇ ਬਣੀ ਇਕ ਯਾਦਗਾਰ ਨੂੰ ਪਲਸਤਰ ਕੀਤਾ ਜਾ ਰਿਹਾ ਹੈ। ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਤੇ ਸੰਗਤ ਨੂੰ ਅਜਿਹੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਜੂਨ 1984 ਦੇ ਫ਼ੌਜੀ ਹਮਲੇ ਸਬੰਧੀ ਖਜ਼ਾਨਾ ਡਿਉੜੀ ਦੇ ਉੱਪਰ ਇਸ ਯਾਦਗਾਰ ਨੂੰ ਪਲਸਤਰ ਕਰ ਰਹੀ ਹੈ। ਜਗ੍ਹਾ ਨੂੰ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਪਲਸਤਰ ਕਰਨ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਈ-ਰਿਕਸ਼ਾ ਚਾਲਕ ਦੀ ਗੁੰਡਾਗਰਦੀ, ਕਈ ਵਾਹਨਾਂ ਨੂੰ ਟੱਕਰ ਮਾਰ ਹੋਇਆ ਫ਼ਰਾਰ

ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ  ਸਬੰਧੀ ਜਲਦ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਕਮੇਟੀ ਨੇ ਸੰਗਤ ਨੂੰ ਅਪੀਲ ਹੈ ਕਿ ਸਿੱਖ ਸੰਸਥਾ ਨੂੰ ਬਦਨਾਮ ਕਰਨ ਵਾਲੇ ਅਜਿਹੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੋ। ਸ਼੍ਰੋਮਣੀ ਕਮੇਟੀ 1984 ਨਾਲ ਸਬੰਧਤ ਸਮੂਹ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News