ਨਾਜਾਇਜ਼ ਪਟਾਕਿਆ ਦਾ ਮਿਲਿਆ ਜ਼ਖੀਰਾ, ਦੁਕਾਨਦਾਰ ਗ੍ਰਿਫ਼ਤਾਰ

Thursday, Oct 09, 2025 - 02:58 PM (IST)

ਨਾਜਾਇਜ਼ ਪਟਾਕਿਆ ਦਾ ਮਿਲਿਆ ਜ਼ਖੀਰਾ, ਦੁਕਾਨਦਾਰ ਗ੍ਰਿਫ਼ਤਾਰ

ਅੰਮ੍ਰਿਤਸਰ (ਜ.ਬ)- ਤਿਉਹਾਰਾਂ ਨੂੰ ਲੈ ਕੇ ਜਿੱਥੇ ਪੁਲਸ ਪ੍ਰਸ਼ਾਸਨ ਨੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ, ਉੱਥੇ ਹੀ ਉਹ ਬਿਨਾਂ ਲਾਇਸੈਂਸ ਦੇ ਪਟਾਕੇ ਵੇਚਣ ਵਾਲਿਆਂ ’ਤੇ ਵੀ ਨਜ਼ਰ ਰੱਖ ਰਹੇ ਹਨ। ਇਸ ਸਬੰਧੀ ਕੀਤੀ ਕਾਰਵਾਈ ਦੌਰਾਨ ਥਾਣਾ ਏ ਡਵੀਜ਼ਨ (ਰਾਮਬਾਗ) ਦੀ ਪੁਲਸ ਨੇ ਮੰਗਲਵਾਰ ਦੇਰ ਰਾਤ ਕਟੜਾ ਬਾਗੀਆਂ ਖੇਤਰ ਵਿੱਚ ਕਸਤੂਰੀ ਲਾਲ ਨਾਮ ਦੇ ਇੱਕ ਦੁਕਾਨਦਾਰ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਬਿਨਾਂ ਲਾਇਸੈਂਸ ਦੇ ਆਪਣੀ ਕਰਿਆਨਾ ਦੀ ਦੁਕਾਨ ਵਿਚ ਗੈਰ-ਕਾਨੂੰਨੀ ਤੌਰ ’ਤੇ ਪਟਾਕੇ ਵੇਚ ਰਿਹਾ ਹੈ।

ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ

ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਪਟਾਕਿਆਂ ਦਾ ਜਖੀਰਾ ਬਰਾਮਦ ਕੀਤਾ ਗਿਆ। ਦੁਕਾਨਦਾਰ ਕਸਤੂਰੀ ਲਾਲ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਏ ਡਵੀਜ਼ਨ ਦੀ ਇੰਚਾਰਜ਼ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਦੁਕਾਨਦਾਰ ਕੋਲ ਪਟਾਕੇ ਵੇਚਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਮੰਨਜੂਰਸ਼ੁਦਾ ਕੋਈ ਲਾਇਸੈਂਸ ਨਹੀਂ ਸੀ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਸ ਕਰ ਕੇ ਦੀਵਾਲੀ ਦੌਰਾਨ ਗੈਰ-ਕਾਨੂੰਨੀ ਪਟਾਕਿਆਂ ਦੀ ਵਿਕਰੀ ਕਾਫ਼ੀ ਵੱਧ ਜਾਂਦੀ ਹੈ ਜੋ ਕਿ ਸੁਰੱਖਿਆ ਦ੍ਰਿਸ਼ਟੀਕੋਣ ਤੋਂ ਬਹੁਤ ਖਤਰਨਾਕ ਹੋ ਸਕਦੀ ਹੈ, ਕਿਉਂਕਿ ਅੱਗ ਲੱਗਣ ਦੀਆਂ ਘਟਨਾਵਾਂ ਆਮ ਹਨ। ਇਸ ਦੇ ਮੱਦੇਨਜ਼ਰ ਪੁਲਸ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News