ਦੀਨਾਨਗਰ ''ਚ ਕੁਦਰਤ ਦੀ ਮਾਰ, ਦੇਰ ਰਾਤ ਆਏ ਤੇਜ਼ ਤੂਫ਼ਾਨ ਨੇ ਪੋਲਟਰੀ ਫਾਰਮ ਕੀਤਾ ਤਬਾਹ

Tuesday, Sep 15, 2026 - 02:48 PM (IST)

ਦੀਨਾਨਗਰ ''ਚ ਕੁਦਰਤ ਦੀ ਮਾਰ, ਦੇਰ ਰਾਤ ਆਏ ਤੇਜ਼ ਤੂਫ਼ਾਨ ਨੇ ਪੋਲਟਰੀ ਫਾਰਮ ਕੀਤਾ ਤਬਾਹ

ਗੁਰਦਾਸਪੁਰ(ਗੋਰਾਇਆ)- ਦੀਨਾਨਗਰ ਨੇੜਲੇ ਪਿੰਡ ਘੇਸਲ ਵਿੱਚ ਬੀਤੀ ਦੇਰ ਰਾਤ ਆਏ ਤੇਜ਼ ਤੂਫ਼ਾਨ ਨੇ ਇੱਕ ਕਿਸਾਨ ਦੇ ਪੋਲਟਰੀ ਫਾਰਮ ਨੂੰ ਭਾਰੀ ਨੁਕਸਾਨ ਪਹੁੰਚਾਇਆ। ਤੇਜ਼ ਹਵਾਵਾਂ ਕਾਰਨ ਪੋਲਟਰੀ ਫਾਰਮ ਦੀ ਇਮਾਰਤ ਅਤੇ ਹੋਰ ਢਾਂਚਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਿਸ ਨਾਲ ਕਿਸਾਨ ਨੂੰ ਕਰੀਬ 3 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ-ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ

ਪੀੜਤ ਕਿਸਾਨ ਥੂੜਾ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਅਚਾਨਕ ਤੇਜ਼ ਹਨੇਰੀ-ਤੂਫ਼ਾਨ ਆਉਣ ਕਾਰਨ ਪੋਲਟਰੀ ਫਾਰਮ ਦਾ ਢਾਂਚਾ ਹਵਾਵਾਂ ਦੀ ਮਾਰ ਨਾ ਸਹਾਰ ਸਕਿਆ ਅਤੇ ਕਾਫ਼ੀ ਹਿੱਸਾ ਨੁਕਸਾਨਿਆ ਗਿਆ। ਤੂਫ਼ਾਨ ਤੋਂ ਬਾਅਦ ਜਦੋਂ ਸਵੇਰੇ ਫਾਰਮ ’ਤੇ ਪਹੁੰਚ ਕੇ ਹਾਲਾਤ ਵੇਖੇ ਗਏ ਤਾਂ ਨੁਕਸਾਨ ਦਾ ਵੱਡਾ ਮੰਜ਼ਰ ਸਾਹਮਣੇ ਆਇਆ। ਕਿਸਾਨ ਮੁਤਾਬਕ ਪੋਲਟਰੀ ਫਾਰਮ ਦੀ ਛੱਤ, ਸ਼ੈੱਡ ਅਤੇ ਹੋਰ ਸਾਮਾਨ ਨੂੰ ਨੁਕਸਾਨ ਪਹੁੰਚਣ ਕਾਰਨ ਉਸ ’ਤੇ ਮੁੜ ਫਾਰਮ ਨੂੰ ਚਲਾਉਣ ਲਈ ਵੱਡਾ ਵਿੱਤੀ ਬੋਝ ਪੈ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ

ਕਿਸਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਖੇਤੀਬਾੜੀ ਅਤੇ ਪਸ਼ੂ-ਪਾਲਣ ਨਾਲ ਜੁੜੇ ਕੰਮਾਂ ਰਾਹੀਂ ਆਪਣੀ ਰੋਜ਼ੀ-ਰੋਟੀ ਚਲਾ ਰਿਹਾ ਹੈ। ਅਜਿਹੇ ਵਿੱਚ ਕੁਦਰਤੀ ਆਫ਼ਤ ਕਾਰਨ ਹੋਇਆ ਇਹ ਨੁਕਸਾਨ ਉਸ ਲਈ ਵੱਡੀ ਆਰਥਿਕ ਮੁਸ਼ਕਲ ਬਣ ਗਿਆ ਹੈ। ਉਸ ਨੇ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੌਕੇ ਦਾ ਜਾਇਜ਼ਾ ਲੈ ਕੇ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾਵੇ ਅਤੇ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਲਾਕੇ ਦੇ ਲੋਕਾਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੂਫ਼ਾਨ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਨੁਕਸਾਨ ਦਾ ਤੁਰੰਤ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ, ਤਾਂ ਜੋ ਉਹ ਮੁੜ ਆਪਣਾ ਕਾਰੋਬਾਰ ਅਤੇ ਰੋਜ਼ਗਾਰ ਖੜ੍ਹਾ ਕਰ ਸਕਣ।

ਇਹ ਵੀ ਪੜ੍ਹੋ- ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News