ਤਰਨਤਾਰਨ ’ਚ ਆਵਾਰਾ ਕੁੱਤਿਆਂ ਦੀ ਭਰਮਾਰ, ਲੋਕ ਪ੍ਰੇਸ਼ਾਨ
Monday, Dec 01, 2025 - 05:55 PM (IST)
ਤਰਨਤਾਰਨ (ਵਾਲੀਆ)- ਤਰਨਤਾਰਨ ਸ਼ਹਿਰ ਅਤੇ ਇਸਦੇ ਆਸ-ਪਾਸ ਇਲਾਕਿਆਂ ਵਿਚ ਅਵਾਰਾ ਕੁੱਤਿਆਂ ਦੀ ਭਰਮਾਰ ਹੈ। ਅਵਾਰਾ ਕੁੱਤੇ ਝੂੰਡਾਂ ਵਿਚ ਗਲੀਆਂ, ਮੁਹੱਲਿਆਂ ਵਿਚ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਇਨ੍ਹਾਂ ਅਵਾਰਾ ਕੁੱਤਿਆਂ ਦਾ ਖੌਫ਼ ਪਾਇਆ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲਈ ਜਾਨ, ਸੜਕ 'ਤੇ ਵਿੱਛੀਆਂ ਲਾਸ਼ਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਇਥੇ ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਆਏ ਦਿਨ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਨੋਚ-ਨੋਚ ਕੇ ਖਾ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਇਨ੍ਹਾਂ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਕੋਈ ਉੱਚਿਤ ਕਦਮ ਨਹੀਂ ਚੁੱਕ ਰਹੀ। ਤਰਨਤਾਰਨ ਸ਼ਹਿਰ ਵਿਚ ਅਵਾਰਾ ਕੁੱਤੇ ਝੁੰਡਾਂ ਦੇ ਰੂਪ ਵਿਚ ਸ਼ਹਿਰ ਦੀਆਂ ਸੜਕਾਂ ਅਤੇ ਗਲੀ-ਮੁਹੱਲਿਆਂ ਵਿਚ ਘੁੰਮ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ: ਜ਼ਮੀਨ ਦੇ ਟੋਟੇ ਪਿੱਛੇ ਭਰਾ-ਭਰਾ ਹੀ ਬਣ ਗਏ ਵੈਰੀ, ਦੋ ਨੇ ਮਿਲ ਕੇ ਤੀਜੇ ਦਾ ਕਰ'ਤਾ ਕਤਲ
ਸਵੇਰ ਸਮੇਂ ਗੁਰਧਾਮਾਂ ਅਤੇ ਸੈਰ ਕਰਨ ਲਈ ਜਾਂਦੇ ਲੋਕਾਂ ਨੂੰ ਇਹ ਕੁੱਤੇ ਘੇਰ ਲੈਂਦੇ ਹਨ ਅਤੇ ਵੱਢਣ ਪੈਂਦੇ ਹਨ, ਇਸ ਤੋਂ ਇਲਾਵਾ ਰਾਤ ਸਮੇਂ ਤਾਂ ਇਹ ਅਵਾਰਾ ਕੁੱਤੇ ਇਕੱਲੇ ਜਾਂਦੇ ਵਿਅਕਤੀ ਨੂੰ ਘੇਰ ਕੇ ਨੋਚਣ ਤੱਕ ਚਲੇ ਜਾਂਦੇ ਹਨ। ਲੋਕਾਂ ਵਲੋਂ ਇਨ੍ਹਾਂ ਅਵਾਰਾ ਕੁੱਤਿਆਂ ਤੋਂ ਡਰਦੇ ਮਾਰੇ ਆਪਣੇ ਬੱਚਿਆਂ ਨੂੰ ਵੀ ਘਰਾਂ ਤੋਂ ਬਾਹਰ ਖੇਡਣ ਤੋਂ ਵੀ ਰੋਕਿਆ ਜਾਂਦਾ ਹੈ। ਸ਼ਹਿਰ ਨਿਵਾਸੀਆਂ ਨੇ ਕਿਹਾ ਕਿ ਅਵਾਰਾ ਕੁੱਤੇ ਵੱਡੀ ਗਿਣਤੀ ਵਿਚ ਘੁੰਮ ਰਹੇ ਹਨ, ਜਿਨ੍ਹਾਂ ਦੀ ਆਬਾਦੀ ਉਪਰ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਨਾਲ-ਨਾਲ ਇਨ੍ਹਾਂ ਦਾ ਟੀਕਾਕਰਨ ਵੀ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੇ ਕੱਟਣ ਨਾਲ ਕਿਸੇ ਨੂੰ ਬੀਮਾਰੀ ਨਾ ਲੱਗ ਸਕੇ।
ਇਹ ਵੀ ਪੜ੍ਹੋ- ਗੁਰਦਾਸਪੁਰ ਪੁਲਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ
