ਬਟਾਲਾ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, ਦਰਜਨ ਦੇ ਕਰੀਬ ਲੋਕਾਂ ਨੂੰ ਬਣਾਇਆ ਸ਼ਿਕਾਰ

Monday, Feb 09, 2026 - 06:25 PM (IST)

ਬਟਾਲਾ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, ਦਰਜਨ ਦੇ ਕਰੀਬ ਲੋਕਾਂ ਨੂੰ ਬਣਾਇਆ ਸ਼ਿਕਾਰ

ਬਟਾਲਾ (ਮਠਾਰੂ): ਆਵਾਰਾ ਕੁੱਤਿਆਂ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਮਾਨਯੋਗ ਹਾਈਕੋਰਟ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਅੰਦਰ ਆਵਾਰਾ ਕੁੱਤਿਆਂ ਦਾ ਕਹਿਰ ਜਾਰੀ ਹੈ। ਤਾਜ਼ਾ ਮਾਮਲੇ ’ਚ ਬਟਾਲਾ ਦੇ ਅਰਬਨ ਅਸਟੇਟ ਅਤੇ ਅਰਬਨ ਅਸਟੇਟ ਲੇਬਰ ਕਾਲੋਨੀ ’ਚ ਆਵਾਰਾ ਕੁੱਤਿਆਂ ਨੇ ਦਰਜਨ ਦੇ ਕਰੀਬ ਲੋਕਾਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ’ਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ- 328 ਪਾਵਨ ਸਰੂਪਾਂ ਦੇ ਮਾਮਲੇ ’ਚ ਬਣੀ SIT ’ਚ ਸਿਰਫ਼ ਅੰਮ੍ਰਿਤਧਾਰੀ ਅਧਿਕਾਰੀ ਹੀ ਸ਼ਾਮਲ ਕੀਤੇ ਜਾਣ: ਜਥੇਦਾਰ ਗੜਗੱਜ

ਲੇਬਰ ਕਾਲੋਨੀ ਦੇ ਵਸਨੀਕਾਂ ਅਵਤਾਰ ਸਿੰਘ, ਜੋਗਿੰਦਰ ਸਿੰਘ, ਜਗਰੂਪ ਸਿੰਘ ਅਤੇ ਬਲਜਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ’ਚ ਕੁੱਤਿਆਂ ਨੇ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਲੋਕ ਆਪਣੇ ਪੱਧਰ ’ਤੇ ਇਲਾਜ ਕਰਵਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕੁੱਤਿਆਂ ਦੀ ਦਹਿਸ਼ਤ ਇੰਨੀ ਜ਼ਿਆਦਾ ਹੈ ਕਿ ਦੇਰ-ਸਵੇਰ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਮਾਪਿਆਂ ਅਨੁਸਾਰ ਬੱਚਿਆਂ ਨੂੰ ਸਕੂਲ ਭੇਜਣ ਵੇਲੇ ਵੀ ਹਮੇਸ਼ਾ ਡਰ ਬਣਿਆ ਰਹਿੰਦਾ ਹੈ ਅਤੇ ਉਨ੍ਹਾਂ ਨੂੰ ਪੂਰੀ ਨਿਗਰਾਨੀ ਹੇਠ ਭੇਜਣਾ ਪੈਂਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਮੁਹੱਲਾ ਨਿਵਾਸੀਆਂ ਨੇ ਇਸ ਸਬੰਧੀ ਨਗਰ ਨਿਗਮ ਬਟਾਲਾ ਨੂੰ ਲਿਖਤੀ ਸ਼ਿਕਾਇਤ ਵੀ ਭੇਜੀ ਹੈ। ਇਸੇ ਦੌਰਾਨ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਅਤੇ ਅਰਬਨ ਅਸਟੇਟ ਦੇ ਪ੍ਰਧਾਨ ਰਣਦੀਪ ਸਿੰਘ ਬੇਦੀ ਨੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਉਨ੍ਹਾਂ ਕਿਹਾ ਕਿ ਕਈ ਵਾਰ ਅਵਾਰਾ ਕੁੱਤਿਆਂ ਦੇ ਕਾਰਨ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ, ਇਸ ਲਈ ਸਿਵਲ ਪ੍ਰਸ਼ਾਸਨ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਇਸ ਮੌਕੇ ਰਮਨ ਕੁਮਾਰ, ਸੁਖਵਿੰਦਰ ਕੌਰ, ਜਗਮੋਹਣ ਸਿੰਘ, ਜੋਰਾਵਰ ਸਿੰਘ, ਅਮਰਜੀਤ ਸਿੰਘ, ਜਸਵੰਤ ਸਿੰਘ, ਪਵਿੱਤਰ ਸਿੰਘ, ਅਰਜਨ ਸਿੰਘ, ਪਲਵਿੰਦਰ ਸਿੰਘ ਅਤੇ ਕੁਲਵਿੰਦਰ ਕੌਰ ਸਮੇਤ ਹੋਰ ਵੀ ਕਈ ਮੁਹੱਲਾ ਨਿਵਾਸੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News