ਪਠਾਨਕੋਟ ‘ਚ ਅਵਾਰਾ ਕੁੱਤਿਆਂ ਦਾ ਖੌਫ, ਪਿੰਡ ਕੁਠੇੜ ‘ਚ ਨਾਬਾਲਿਗ ਬੱਚੇ ‘ਤੇ ਹਮਲਾ
Monday, Mar 16, 2026 - 05:39 PM (IST)
ਪਠਾਨਕੋਟ (ਧਰਮਿੰਦਰ): ਜ਼ਿਲ੍ਹੇ 'ਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਲੋਕਾਂ ਲਈ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਨੂੰ ਇਹ ਅਵਾਰਾ ਕੁੱਤੇ ਆਪਣਾ ਸ਼ਿਕਾਰ ਬਣਾ ਰਹੇ ਹਨ। ਤਾਜ਼ਾ ਮਾਮਲਾ ਪਿੰਡ ਕੁਠੇੜ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨਾਬਾਲਿਗ ਬੱਚੇ ‘ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਵੱਲੋਂ ਤੁਰੰਤ ਬੱਚੇ ਨੂੰ ਇਲਾਜ ਲਈ ਪਠਾਨਕੋਟ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ
ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਕਾਫ਼ੀ ਵੱਧ ਚੁੱਕੀ ਹੈ ਅਤੇ ਅਕਸਰ ਇਹ ਲੋਕਾਂ ‘ਤੇ ਹਮਲੇ ਕਰ ਰਹੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਵੱਡਾ ਹਾਦਸਾ ਨਾ ਵਾਪਰੇ।
ਇਹ ਵੀ ਪੜ੍ਹੋ- ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
