ਪੁਲਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਟਰੈਕਟਰ-ਟਰਾਲੀ ਕੀਤੀ ਜ਼ਬਤ
Tuesday, Apr 23, 2024 - 09:32 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਨਾਜਾਇਜ਼ ਮਾਈਨਿੰਗ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਨਰੋਟ ਜੈਮਲ ਸਿੰਘ ਪੁਲਸ ਵੱਲੋਂ ਮੰਡ ਖੇਤਰ ਦੇ ਪਿੰਡ ਮਜਰੀ ਜੱਟਾਂ 'ਚ ਰਾਵੀ ਦਰਿਆ ਦੇ ਨਜ਼ਦੀਕ ਨਾਜਾਇਜ਼ ਮਾਈਨਿੰਗ ਅਧੀਨ ਇਕ ਟਰੈਕਟਰ ਟਰਾਲੀ ਨੂੰ ਕਾਬੂ ਕੀਤਾ ਗਿਆ ਹੈ ਅਤੇ ਦੋ ਅਣਪਛਾਤੇ ਲੋਕਾਂ 'ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮਾਪਿਆਂ ਨੂੰ ਚਿੱਠੀ ਲਿਖ ਘਰੋਂ ਗਾਇਬ ਹੋਈ ਚੌਥੀ 'ਚ ਪੜ੍ਹਦੀ ਬੱਚੀ, ਲਿਖਿਆ- ''ਜਿੱਥੇ ਵੀ ਰਹਾਂਗੀ, ਖੁਸ਼ ਰਹਾਂਗੀ...''
ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਝ ਲੋਕ ਟਰੈਕਟਰ ਟਰਾਲੀਆਂ ਦੀ ਵਰਤੋਂ ਕਰ ਕੇ ਨਾਜਾਇਜ਼ ਮਾਈਨਿੰਗ ਕਰ ਰਹੇ ਹਨ। ਇਸ ਦੌਰਾਨ ਜਦੋਂ ਪੁਲਸ ਨੇ ਮਾਈਨਿੰਗ ਵਾਲੀ ਥਾਂ 'ਤੇ ਰੇਡ ਮਾਰੀ ਤਾਂ ਪੁਲਸ ਦੀ ਗੱਡੀ ਨੂੰ ਆਉਂਦਾ ਦੇਖ ਕੇ ਰੇਤ ਦੀ ਮਾਈਨਿੰਗ ਕਰ ਰਹੇ ਟਰੈਕਟਰ ਚਾਲਕ ਅਤੇ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਨਰੋਟ ਜੈਮਲ ਸਿੰਘ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ 'ਚ ਟਰੈਕਟਰ ਟਰਾਲੀ ਨੂੰ ਕਬਜ਼ੇ 'ਚ ਲੈ ਕੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਅਣਖ ਦੀ ਖ਼ਾਤਰ ਮਾਪਿਆਂ ਨੇ ਕਰ'ਤਾ ਵੱਡਾ ਕਾਰਾ, ਆਪਣੀ ਹੀ ਵਿਆਹੁਤਾ ਧੀ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e