ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

Thursday, Feb 03, 2022 - 04:08 PM (IST)

ਅੰਮ੍ਰਿਤਸਰ (ਨੀਰਜ, ਗੁਰਿੰਦਰ ਸਾਗਰ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਨਗਰ ਨਿਗਮ ਦਫ਼ਤਰ ਦੇ ਮੀਟਿੰਗ ਹਾਲ 'ਚ ਅਰਵਿੰਦਰ ਸ਼ਰਮਾ ਚੋਣ ਨਿਗਰਾਨ ਖਰਚਾ ਹਲਕਾ ਦੱਖਣੀ ਵੱਲੋਂ ਐੱਸ. ਐੱਸ. ਟੀ., ਵੀ. ਐੱਸ. ਟੀ., ਫਲਾਇੰਗ ਸਕੁਐਡ ਟੀਮਾਂ, ਖਰਚਾ ਟੀਮਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਚੋਣ ਨਿਗਰਾਨ ਖਰਚਾ ਅਰਵਿੰਦਰ ਸ਼ਰਮਾ ਨੇ ਸਮੂਹ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ।

ਇਹ ਵੀ ਪੜ੍ਹੋ : ਉਹ ਦਿਨ ਦੂਰ ਨਹੀਂ ਜਦੋਂ ਨਵਜੋਤ ਸਿੱਧੂ ਫਿਰ ਤੋਂ ਰਾਹੁਲ ਗਾਂਧੀ ਨੂੰ ਕੋਸਣ ਲੱਗ ਪਵੇਗਾ : ਮਜੀਠੀਆ

ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਕਰਮਚਾਰੀ ਆਪਣੀ ਡਿਊਟੀ ਤੋਂ ਗੈਰਹਾਜ਼ਰ ਨਾ ਰਹੇ, ਗੈਰਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਨੀਤਕ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਵਿਗਿਆਪਨਾਂ, ਬੈਨਰਾਂ, ਪੈਂਫਲਟ ਆਦਿ ਦਾ ਖਰਚ ਜ਼ਰੂਰ ਬੁੱਕ ਕਰਵਾਇਆ ਜਾਵੇ ਤੇ ਕੋਈ ਵੀ ਪ੍ਰਿੰਟਿੰਗ ਪ੍ਰੈੱਸ ਵੱਲੋਂ ਪ੍ਰਿੰਟ ਹੋਏ ਵਿਗਿਆਪਨ ਤੇ ਪ੍ਰਿੰਟਰ, ਪਬਲਿਸ਼ਰਜ਼ ਦਾ ਨਾਂ ਜ਼ਰੂਰ ਪ੍ਰਕਾਸ਼ਿਤ ਕੀਤਾ ਜਾਵੇ। ਇਸ ਸਬੰਧੀ ਅਗਾਊਂ ਪ੍ਰਵਾਨਗੀ ਮੀਡੀਆ ਸਰਟੀਫਿਕੇਸ਼ਨ ਅਤੇ ਮੀਡੀਆ ਮਾਨੀਟਰਿੰਗ ਕਮੇਟੀ ਵੱਲੋਂ ਜ਼ਰੂਰ ਲਈ ਜਾਵੇ।

ਇਹ ਵੀ ਪੜ੍ਹੋ : ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!

ਚੋਣ ਨਿਗਰਾਨ ਖਰਚਾ ਨੇ ਫਲਾਇੰਗ ਸਕੁਐਡ ਟੀਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਕੋਈ ਵੀ ਉਮੀਦਵਾਰ ਵੋਟਰਾਂ ਨੂੰ ਲਾਲਚ ਨਾ ਦੇ ਸਕੇ। ਉਨ੍ਹਾਂ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਮੀਦਵਾਰਾਂ ਦੇ ਖਰਚੇ ਦਾ ਪੂਰਾ ਰਿਕਾਰਡ ਮੇਨਟੇਨ ਕੀਤਾ ਜਾਵੇ, ਜੇਕਰ ਕਿਸੇ ਵੀ ਟੀਮ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਟੀਮ ਜਦੋਂ ਮਰਜ਼ੀ ਉਨ੍ਹਾਂ ਨਾਲ ਮੋਬਾਇਲ 'ਤੇ ਸੰਪਰਕ ਕਰ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰੂਹੀ ਦੁੱਗ, ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਦੀਪ ਸਿੰਘ ਤੇ ਏ. ਸੀ. ਪੀ. ਰਵਿੰਦਰ ਸਿੰਘ ਤੋਂ ਇਲਾਵਾ ਸਾਰੀਆਂ ਟੀਮਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News