ਮੀਥਾਨੌਲ ਦੀ ਵਿਕਰੀ ’ਤੇ ਸਖ਼ਤ ਪਾਬੰਦੀ, ਕੋਰੀਅਰ ਰਾਹੀਂ ਨਹੀਂ ਕੀਤੀ ਜਾ ਸਕੇਗੀ ਖਰੀਦ-ਵੇਚ

Saturday, Jun 28, 2025 - 05:09 PM (IST)

ਮੀਥਾਨੌਲ ਦੀ ਵਿਕਰੀ ’ਤੇ ਸਖ਼ਤ ਪਾਬੰਦੀ, ਕੋਰੀਅਰ ਰਾਹੀਂ ਨਹੀਂ ਕੀਤੀ ਜਾ ਸਕੇਗੀ ਖਰੀਦ-ਵੇਚ

ਅੰਮ੍ਰਿਤਸਰ (ਨੀਰਜ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੀਥਾਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਜਾਰੀ ਕੀਤੇ ਗਏ ਹੁਕਮਾਂ ’ਚ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ’ਚ ਮੀਥੇਨੌਲ, ਜਿਸ ਨੂੰ ਮਿਥਾਈਲ ਅਲਕੋਹਲ ਜਾਂ ਵੁੱਡ ਅਲਕੋਹਲ ਵੀ ਕਿਹਾ ਜਾਂਦਾ ਹੈ, ਦਾ ਗੈਰ-ਕਾਨੂੰਨੀ ਵਪਾਰ ਅਤੇ ਸੰਭਾਵੀ ਦੁਰਵਰਤੋਂ ਹੋ ਰਹੀ ਹੈ। ਮੀਥਾਨੌਲ ਦੇ ਫੀਡਸਟਾਕ, ਘੋਲਕ, ਬਾਲਣ ਅਤੇ ਐਂਟੀਫ੍ਰੀਜ਼ ਵਜੋਂ ਵਰਤੀ ਜਾਂਦੀ ਹੈ ਪਰ ਇਸ ਦੀ ਦੁਰਵਰਤੋਂ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਦੱਸਣਯੋਗ ਹੈ ਕਿ ਮੀਥਾਨੌਲ ਨਾਲ ਜੁੜੇ ਜੋਖਮਾਂ ਨੂੰ ਦੇਖਦੇ ਹੋਏ ਇਸ ਨੂੰ ਪੰਜਾਬ ਜ਼ਹਿਰ ਐਕਟ 2012 ਦੇ ਤਹਿਤ ਇਕ ਜ਼ਹਿਰੀਲਾ ਪਦਾਰਥ ਐਲਾਨ ਕੀਤਾ ਗਿਆ ਹੈ। ਇਸ ਲਈ ਇਸ ਦੀ ਅਣ-ਅਧਿਕਾਰਤ ਅਤੇ ਬਿਨਾਂ ਲਾਇਸੈਂਸ ਵਾਲੀ ਵਿਕਰੀ ਨੂੰ ਰੋਕਣ ਲਈ ਜ਼ਿਲਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੋਰੀਅਰ ਸੇਵਾਵਾਂ ਰਾਹੀਂ ਮੀਥਾਨੌਲ ਦੀ ਵਿਕਰੀ ਅਤੇ ਡਲਿਵਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ।

ਇਹ ਵੀ ਪੜ੍ਹੋਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਇਸ ਦੇ ਨਾਲ ਹੀ ਮੀਥਾਨੌਲ ਦੀ ਅਣ-ਅਧਿਕਾਰਤ ਅਤੇ ਗੈਰ-ਲਾਇਸੈਂਸਸ਼ੁਦਾ ਵਿਕਰੀ ’ਤੇ ਸਖ਼ਤੀ ਨਾਲ ਪਾਬੰਦੀ ਰਹੇਗੀ ਅਤੇ ਮੀਥਾਨੌਲ ਦੇ ਸਾਰੇ ਅਧਿਕਾਰਤ ਹੈਂਡਲਰ ਅਤੇ ਵਿਕਰੇਤਾ ਵੀ ਆਪਣੇ ਸਟਾਕ ਰਜਿਸਟਰ ਅਤੇ ਮਾਸਿਕ ਸਟਾਕ ਜਾਣਕਾਰੀ ਸਬੰਧਤ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਨੂੰ ਜਮ੍ਹਾਂ ਕਰਵਾਉਣਗੇ।

ਇਹ ਵੀ ਪੜ੍ਹੋ-  ਪੰਜਾਬ 'ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News