ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਲੋੜ : ਗਿਆਨੀ ਰਘਬੀਰ ਸਿੰਘ

Saturday, May 09, 2026 - 04:22 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਲੋੜ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਜ.ਬ.)- ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾਵਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਈ ਦਹਾਕਿਆਂ ਤੋਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਗੁਰੂ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ, ਪਰ ਕਾਨੂੰਨ ਵਿੱਚ ਕਮਜ਼ੋਰੀ ਹੋਣ ਕਾਰਨ ਦੋਸ਼ੀਆਂ ਨੂੰ ਸਖ਼ਤ ਸਜ਼ਾ ਨਹੀਂ ਮਿਲ ਸਕੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਲੰਮੇ ਸਮੇਂ ਤੋਂ ਮੰਗ ਕਰ ਰਹੀਆਂ ਸਨ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਕਰਨ ਵਾਲਿਆਂ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ‘ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ 13 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ “ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008” ਵਿੱਚ ਸੋਧ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਇਆ ਅਤੇ ਬਾਅਦ ਵਿੱਚ ਗਵਰਨਰ ਦੀ ਮਨਜ਼ੂਰੀ ਤੋਂ ਬਾਅਦ ਕਾਨੂੰਨ ਦੇ ਰੂਪ ਵਿੱਚ ਲਾਗੂ ਕੀਤਾ ਗਿਆ। ਉਨ੍ਹਾਂ ਦੇ ਅਨੁਸਾਰ ਇਸ ਫ਼ੈਸਲੇ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਸੀ। ਸੰਗਤਾਂ ਨੂੰ ਇਹ ਵਿਸ਼ਵਾਸ ਹੋਇਆ ਕਿ ਹੁਣ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਕੜੀ ਸਜ਼ਾ ਮਿਲੇਗੀ ਅਤੇ ਉਹ ਲੰਬੇ ਸਮੇਂ ਤੱਕ ਜੇਲ੍ਹਾਂ ਵਿੱਚ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ

ਉਨ੍ਹਾਂ ਨੇ ਬਹਿਬਲ ਕਲਾਂ ਗੋਲੀਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਕਈ ਸਿੱਖ ਨੌਜਵਾਨ ਸ਼ਹੀਦ ਹੋਏ, ਜਿਸ ਨਾਲ ਸਿੱਖ ਕੌਮ ਵਿੱਚ ਗਹਿਰਾ ਰੋਸ ਪੈਦਾ ਹੋਇਆ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਖ਼ਤ ਕਾਨੂੰਨ ਬਣਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਇਸ ਕਦਮ ਦਾ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਮਜ਼ਬੂਤ ਕਦਮ ਚੁੱਕੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News