ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਸਖ਼ਤ ਕਾਰਵਾਈ: DC ਰਾਹੁਲ
Monday, Oct 06, 2025 - 05:26 PM (IST)

ਤਰਨਤਾਰਨ (ਰਮਨ)-ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਰਾਹੁਲ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਮੱਕਸਦ ਨਾਲ ਲੰਮੇ ਸਮੇਂ ਤੋਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।
ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ
ਉਨ੍ਹਾਂ ਦੱਸਿਆ ਕਿ ਇਹ ਵੇਖਣ ਵਿਚ ਆ ਰਿਹਾ ਹੈ ਕਿ ਕੁਝ ਲੋਕ ਇਸ ਗੱਲ ਨੂੰ ਮਜ਼ਾਕ ਸਮਝਦੇ ਹੋਏ ਪਰਾਲੀ ਨੂੰ ਅੱਗ ਲਗਾਉਂਦੇ ਨਜ਼ਰ ਆ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲੇ ਭਰ ਵਿਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਤੁਰੰਤ ਕੰਟਰੋਲ ਰੂਮ ਵਿਚ ਅੱਗ ਲੱਗਣ ਦੀ ਸੂਚਨਾ ਦੇ ਰਹੀਆਂ ਹਨ ਅਤੇ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਜੇ ਅੱਗ ਲੱਗਣ ਦੀ ਕੋਈ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਹ ਤੁਰੰਤ ਕੰਟਰੋਲ ਰੂਮ ਉਪਰ ਸੰਪਰਕ ਕਰ ਸਕਦੇ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਐਤਵਾਰ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਹਰਪਿੰਦਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਮਾਲ ਚੱਕ ਦੇ ਖਿਲਾਫ ਪਰਾਲੀ ਨੂੰ ਅੱਗ ਲਗਾਉਣ ਦੇ ਜੁਰਮ ਹੇਠ ਥਾਣਾ ਸਦਰ ਤਰਨਤਾਰਨ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8