ਪ੍ਰੀਖਿਆ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ
Friday, Nov 29, 2024 - 06:17 PM (IST)
ਗੁਰਦਾਸਪੁਰ (ਹਰਮਨ, ਵਿਨੋਦ)-ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਸੁਰਿੰਦਰ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 01 ਦਸੰਬਰ ਨੂੰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿਚ ਡਿਊਟੀ ’ਤੇ ਹੋਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਹੁਕਮਾਂ ਵਿਚ ਕਿਹਾ ਗਿਆ ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਗੁਰਦਾਸਪੁਰ ਵਲੋਂ ਪ੍ਰਾਪਤ ਹੋਏ ਪੱਤਰ ਰਾਹੀਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ (ਪੀ. ਐੱਸ. ਟੀ. ਐੱਸ-2024) ਦੀ ਪ੍ਰੀਖਿਆ 01 ਦਸੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਬੋਰਡ ਵਲੋਂ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਪੇਪਰ-1 ਦੀ ਪ੍ਰੀਖਿਆ ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਹੋਵੇਗੀ ਅਤੇ ਪੇਪਰ-2 ਦੀ ਪ੍ਰੀਖਿਆ ਦੁਪਹਿਰ 2.30 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਉੱਥੇ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜ਼ਰੂਰੀ ਹੈ, ਤਾਂ ਕਿ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8